ਪਟਿਆਲਾ ਵਿਖੇ ਨਿਹੰਗ ਸਿੰਘਾਂ ਵੱਲੋਂ ਪੁਲਿਸ ’ਤੇ ਕੀਤੇ ਹਮਲੇ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿਖੇਧੀ

By  Shanker Badra April 12th 2020 05:06 PM

ਪਟਿਆਲਾ ਵਿਖੇ ਨਿਹੰਗ ਸਿੰਘਾਂ ਵੱਲੋਂ ਪੁਲਿਸ ’ਤੇ ਕੀਤੇ ਹਮਲੇ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿਖੇਧੀ:ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਨੇੜਲੇ ਸਨੌਰ ਦੀ ਸਬਜ਼ੀ ਮੰਡੀ ਵਿਖੇ ਕੁੱਝ ਨਿਹੰਗ ਸਿੰਘਾਂ ਵੱਲੋਂ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ 'ਤੇ ਕਿਰਪਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਦੀ ਨਿਖੇਧੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਕਰਫਿਊ ਦੇ ਚੱਲਦਿਆਂ ਹਰ ਇੱਕ ਨੂੰ ਕਾਨੂੰਨ ਅਨੁਸਾਰ ਹੀ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਦੇ ਸਮੇਂ 'ਚ ਸਭ ਨੂੰ ਕਾਨੂੰਨ ਮੁਤਾਬਕ ਚੱਲਣਾ ਪਵੇਗਾ, ਤਾਂ ਹੀ ਕੋਰੋਨਾ ਜਿਹੀ ਮਹਾਮਾਰੀ ਤੋਂ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਇਸ ਸਬੰਧ ਵਿਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨਾਲ ਗੱਲ ਕਰਨਗੇ। ਦੱਸ ਦੇਈਏ ਕਿ ਪਟਿਆਲਾ ਦੀ ਸਬਜ਼ੀ ਮੰਡੀ 'ਚ ਅੱਜ ਸਵੇਰੇ ਨਿਹੰਗ ਸਿੰਘਾਂ ਨੇ ਪੁਲਿਸ ਦੀ ਇੱਕ ਟੀਮ 'ਤੇ ਮੰਡੀ ਬੋਰਡ ਦੇ ਇੱਕ ਅਧਿਕਾਰੀ 'ਤੇ ਹਮਲਾ ਬੋਲ ਦਿੱਤਾ ਸੀ। ਇਸ ਹਮਲੇ 'ਚ ਪੰਜਾਬ ਪੁਲਿਸ ਦੇ ਇੱਕ ਏਐੱਸਆਈ ਹਰਜੀਤ ਸਿੰਘ ਦਾ ਹੱਥ ਵੱਢਿਆ ਗਿਆ ਹੈ। ਪੁਲਿਸ ਨੇ ਬਲਬੇੜਾ ਪਿੰਡ ਦੇ ਡੇਰੇ 'ਚੋਂ 7 ਨਿਹੰਗਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਜ਼ਖਮੀ ASI ਨੂੰ ਤੁਰੰਤ ਪੀਜੀਆਈ-ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। -PTCNews

Related Post