ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਹੀਦ ਹੋਏ ਫ਼ੋਜੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ

By  Shanker Badra June 18th 2020 05:52 PM

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਹੀਦ ਹੋਏ ਫ਼ੋਜੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਖੇ ਦੇਸ਼ ਦੀ ਰਖਵਾਲੀ ਲਈ ਸ਼ਹੀਦ ਹੋਏ ਭਾਰਤੀ ਫ਼ੌਜੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਦੇਸ਼ ਲਈ ਕੁਰਬਾਨ ਹੋਣ ਵਾਲੇ ਫ਼ੌਜੀਆਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। [caption id="attachment_412573" align="aligncenter" width="300"]Bhai Gobind Singh Longowal expressed his condolences to the families of the martyred soldiers ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਹੀਦ ਹੋਏ ਫ਼ੋਜੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ[/caption] ਇਨ੍ਹਾਂ ਫ਼ੌਜੀਆਂ ਵਿਚ ਨਾਇਬ ਸੂਬੇਦਾਰ ਸ. ਮਨਦੀਪ ਸਿੰਘ ਤੇ ਸ. ਸਤਨਾਮ ਸਿੰਘ, ਸਿਪਾਹੀ ਸ. ਗੁਰਤੇਜ ਸਿੰਘ ਤੇ ਸ. ਗੁਰਬਿੰਦਰ ਸਿੰਘ ਪੰਜਾਬ ਨਾਲ ਸਬੰਧਤ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੀਆਂ ਜਾਨਾਂ ਵਾਰਨ ਵਾਲੇ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਹੈ। -PTCNews

Related Post