ਭਾਈ ਸੁਖਦੇਵ ਸਿੰਘ ਸੁੱਖਾ ਦੀ ਮਾਤਾ ਸੁਰਜੀਤ ਕੌਰ ਦੇ ਚਲਾਣੇ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

By  Shanker Badra August 27th 2020 03:54 PM

ਭਾਈ ਸੁਖਦੇਵ ਸਿੰਘ ਸੁੱਖਾ ਦੀ ਮਾਤਾ ਸੁਰਜੀਤ ਕੌਰ ਦੇ ਚਲਾਣੇ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ:ਅੰਮ੍ਰਿਤਸਰ : ਸਿੱਖ ਸੰਘਰਸ਼ ਦੇ ਯੋਧੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

ਤਹਿਸੀਲ ਕਰਨਪੁਰ ਸ੍ਰੀ ਗੰਗਾਨਗਰ (ਰਾਜਿਸਥਾਨ) ਵਿਚ ਪੈਂਦੇ ਪਿੰਡ 16 ਐਫ.ਐਫ. ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਮਾਤਾ ਜੀ ਦਾ ਚਲਾਣਾ ਦੁਖਦਾਈ ਹੈ।

ਮਾਤਾ ਜੀ ਦਾ ਪੰਥਕ ਹਲਕਿਆਂ ਵਿਚ ਵੱਡਾ ਸਤਿਕਾਰ ਸੀ ਅਤੇ ਉਨ੍ਹਾਂ ਦੇ ਪੁੱਤਰ ਸ. ਸੁਖਦੇਵ ਸਿੰਘ ਸੁੱਖਾ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਵੱਡੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਕਰਤਾ ਪੁਰਖ ਦੇ ਚਰਨਾਂ ਵਿਚ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

-PTCNews

Related Post