ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ’ਤੇ ਤਾਇਨਾਤ ਲੋਡਰਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੰਦਾ

By  Shanker Badra September 2nd 2019 04:31 PM

ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ’ਤੇ ਤਾਇਨਾਤ ਲੋਡਰਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੰਦਾ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਸ੍ਰੀ ਅੰਮ੍ਰਿਤਸਰ ਵਿਖੇ ਇੰਡੋਥਾਈ ਹਵਾਈ ਕੰਪਨੀ ਦੀ ਇਕ ਮਹਿਲਾ ਅਧਿਕਾਰੀ ਵੱਲੋਂ ਉਥੇ ਕੰਮ ਕਰਦੇ ਸਿੱਖ ਨੌਜਵਾਨ ਲੋਡਰਾਂ ਨੂੰ ਦਸਤਾਰ ਉਤਾਰਨ ਅਤੇ ਕੇਸ ਕਟਵਾਉਣ ਲਈ ਮਜ਼ਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। [caption id="attachment_335416" align="aligncenter" width="300"]Bhai Gobind Singh Longowal International Airport Sikh youth Lodra turban
ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ’ਤੇ ਤਾਇਨਾਤ ਲੋਡਰਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੰਦਾ[/caption] ਉਨ੍ਹਾਂ ਕਿਹਾ ਕਿ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਚੌਥੇ ਪਾਤਸ਼ਾਹ ਜੀ ਦੇ ਨਾਂ ’ਤੇ ਚੱਲ ਰਹੇ ਕੌਮਾਂਤਰੀ ਹਵਾਏ ਅੱਡੇ ’ਤੇ ਗੁਰੂ ਸਾਹਿਬ ਦੇ ਸਿਧਾਂਤਾਂ ਵਿਰੁੱਧ ਕਾਰਵਾਈ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। [caption id="attachment_335415" align="aligncenter" width="300"]Bhai Gobind Singh Longowal International Airport Sikh youth Lodra turban
ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ’ਤੇ ਤਾਇਨਾਤ ਲੋਡਰਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੰਦਾ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਲਮਾਨ ਖਾਨ ਵੱਲੋਂ ਰਾਨੂ ਮੰਡਲ ਨੂੰ ਤੋਹਫੇ ‘ਚ ਦਿੱਤੇ ਘਰ ਦਾ ਅਸਲੀ ਸੱਚ ਆਇਆ ਸਾਹਮਣੇ ,ਜਾਣੋਂ ਪੂਰਾ ਮਾਮਲਾ ਮਹਿਲਾ ਅਧਿਕਾਰੀ ਵੱਲੋਂ ਉਥੇ ਕੰਮ ਕਰਦੇ ਨੌਜੁਆਨਾਂ ਨੂੰ ਸਿੱਖ ਗੌਰਵ ਦਾ ਪ੍ਰਤੀਕ ਦਸਤਾਰ ਉਤਾਰ ਕੇ ਡਿਊਟੀ ’ਤੇ ਆਉਣ ਲਈ ਕਹਿਣਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ’ਤੇ ਸੱਟ ਹੈ। ਉਨ੍ਹਾਂ ਹਵਾਈ ਕੰਪਨੀ ਦੇ ਨਾਲ-ਨਾਲ ਏਅਰਪੋਰਟ ਅਥਾਰਟੀ ਪਾਸੋਂ ਵੀ ਮੰਗ ਕੀਤੀ ਕਿ ਇਸ ਮਾਮਲੇ ਨੂੰ ਸੰਜੀਦਗੀ ਨਾਲ ਲੈਣ ਅਤੇ ਦੋਸ਼ੀ ਮਹਿਲਾ ਖਿਲਾਫ਼ ਬਣਦੀ ਕਾਰਵਾਈ ਕਰਨ। -PTCnews

Related Post