ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

By  Shanker Badra September 10th 2020 02:39 PM

ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਅਕਾਲ ਤਖ਼ਤ ਸਕੱਤਰੇਤ ਵਿਖੇ ਮੁਲਾਕਾਤ ਕੀਤੀ ਹੈ। ਉਨ੍ਹਾਂ ਦੇ ਨਾਲ ਕੁਝ ਸ਼੍ਰੋਮਣੀ ਕਮੇਟੀ ਮੈਂਬਰ ਵੀ ਸਨ।

ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲਕੀਤੀਮੁਲਾਕਾਤ

ਇਸ ਦੌਰਾਨਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਐਫ.ਸੀ.ਆਰ.ਏ ਐਕਟ 2010 ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਭੇਂਟਾ ਭੇਜਣ ਦੀ ਇਜਾਜ਼ਤ ਦੇਣ ਲਈ ਭਾਰਤ ਸਰਕਾਰ ਦੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਆਗਿਆ ਮਿਲੀ ਹੈ।

ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲਕੀਤੀਮੁਲਾਕਾਤ

ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਵਿਦੇਸ਼ਾਂ ਦੀਆਂ ਸੰਗਤਾਂ ਆਪਣੀ ਸ਼ਰਧਾ ਭਾਵਨਾ ਅਨੁਸਾਰ ਆਪਣੀ ਕਿਰਤੀ ਕਮਾਈ 'ਚੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਂਟਾ ਭੇਜ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਦੇ ਬੈਂਕ ਖਾਤਿਆਂ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ 'ਤੇ ਉਪਲਬਧ ਹੈ।

ਇਸ ਦੇ ਨਾਲ ਹੀ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ 28 ਸਤੰਬਰ ਨੂੰ ਕੀਤੇ ਜਾਣ ਵਾਲੇ ਬੱਜਟ ਇਜਲਾਸ ਦੀਆਂ ਤਿਆਰੀਆਂ ਮੁਕੰਮਲ ਹਨ। ਇਜਲਾਸ ਮੌਕੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾਵੇਗੀ। ਕੋਰੋਨਾ ਕਾਲ ਦੇ ਮੱਦੇਨਜ਼ਰ ਬਜਟ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਭਾਰਤ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ।

-PTCNews

Related Post