ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ

By  Jashan A January 11th 2019 07:42 PM

ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ,ਪਟਨਾ ਸਾਹਿਬ : ਬਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਨੀਂਹ ਪੱਥਰ ਰੱਖਿਆ ਗਿਆ। [caption id="attachment_239334" align="aligncenter" width="300"]SGPC ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ[/caption] ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖਾਂ ਦੇ ਦਿਲਾਂ ਵਿਚ ਉਨ੍ਹਾਂ ਦਾ ਆਦਰ ਸਤਿਕਾਰ ਹੋਰ ਵੱਧ ਗਿਆ ਹੈ। [caption id="attachment_239336" align="aligncenter" width="300"]SGPC ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ[/caption] ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਨੀਤੀਸ਼ ਕੁਮਾਰ ਨੂੰ12 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ ਹੈ। ਜਿਸ ਤੋਂ ਬਾਅਦ ਨੀਤੀਸ਼ ਕੁਮਾਰ ਨੇ ਵੀ ਸੁਲਤਾਨਪੁਰ ਲੋਧੀ ਆਉਣ ਦਾ ਭਰੋਸਾ ਦਿੱਤਾ। ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਗੁਰੂ ਗੋਬਿੰਦ ਸਿੰਘ ਦਾ 350 ਸਾਲਾ ਪ੍ਰਕਾਸ਼ ਗੁਰਪੁਰਬ ਵੱਡੇ ਪੱਧਰ ਤੇ ਮਨਾ ਕੇ ਆਪਣਾ ਫਰਜ ਪੂਰਾ ਕੀਤਾ ਹੈ। -PTC News

Related Post