ਸਰਕਾਰ ਵੱਲੋਂ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਇਤਰਾਜ਼
Shanker Badra
June 6th 2020 06:25 PM
ਸਰਕਾਰ ਵੱਲੋਂ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਇਤਰਾਜ਼:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਅਸਥਾਨ ਖੋਲ੍ਹਣ ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਵਿਚ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਜਾਰੀ ਇੱਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਅਹਿਮ ਅੰਗ ਹੈ, ਜਿਸ ’ਤੇ ਮਨਾਹੀ ਜਾਇਜ਼ ਨਹੀਂ ਹੈ।