ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾ ਕੇ ਸੰਗਤਾਂ ਲਈ ਖੋਲ੍ਹਣ ਦੀ ਕੀਤੀ ਅਪੀਲ

By  Shanker Badra August 3rd 2019 04:45 PM

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾ ਕੇ ਸੰਗਤਾਂ ਲਈ ਖੋਲ੍ਹਣ ਦੀ ਕੀਤੀ ਅਪੀਲ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਕਸੂਰ ਦੇ ਕਸਬਾ ਕੰਗਨਪੁਰ ’ਚ ਸਥਿਤ ਗੁਰਦੁਆਰਾ ਛੋਟਾ ਨਨਕਾਣਾ ਸਾਹਿਬ ਨੂੰ ਕਬਜ਼ਾ ਧਾਰਕਾਂ ਕੋਲੋਂ ਛੁਡਵਾ ਕੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇ। ਕੁਝ ਅਖ਼ਬਾਰਾਂ ਵਿਚ ਇਸ ਸਬੰਧੀ ਛਪੀ ਖ਼ਬਰ ਮਗਰੋਂ ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਅੰਦਰ ਬਹੁਤ ਸਾਰੇ ਗੁਰਧਾਮ ਮੌਜੂਦ ਹਨ, ਜਿਨ੍ਹਾਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਨ੍ਹਾਂ ਦੀ ਸੁਰੱਖਿਆ ਅਤੇ ਰਖਵਾਲੀ ਕਰਨਾ ਉਥੇ ਦੀ ਸਰਕਾਰ ਦਾ ਫ਼ਰਜ਼ ਹੈ।

Bhai Gobind Singh Longowal Pakistan Historic Places Appeal open to Sangats ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾ ਕੇ ਸੰਗਤਾਂ ਲਈ ਖੋਲ੍ਹਣ ਦੀ ਕੀਤੀ ਅਪੀਲ

ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕਸਬਾ ਕੰਗਨਪੁਰ ’ਚ ਸਥਿਤ ਅਸਥਾਨ ਨੂੰ ਕਬਜ਼ਾ ਮੁਕਤ ਕਰਵਾ ਕੇ ਸੰਗਤ ਅਰਪਣ ਕੀਤਾ ਜਾਵੇ। ਇਸ ਸਬੰਧੀ ਦਫ਼ਤਰ ਤੋਂ ਜ਼ਾਰੀ ਇਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਉਸਾਰੇ ਗਏ ਗੁਰਦੁਆਰਾ ਛੋਟਾ ਨਨਕਾਣਾ ਸਾਹਿਬ ਕੰਗਨਪੁਰ ਕਸੂਰ ਵਿਚ 1947 ਦੀ ਵੰਡ ਵੇਲੇ ਇਕ ਪਰਿਵਾਰ ਆਣ ਕੇ ਠਹਿਰਿਆ ਸੀ, ਜੋ ਵੀ ਗੁਰਦੁਆਰਾ ਸਾਹਿਬ ਦੀ ਇਮਾਰਤ ਵਿਚ ਰਹਿ ਰਿਹਾ ਹੈ।

Bhai Gobind Singh Longowal Pakistan Historic Places Appeal open to Sangats ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਡਵਾ ਕੇ ਸੰਗਤਾਂ ਲਈ ਖੋਲ੍ਹਣ ਦੀ ਕੀਤੀ ਅਪੀਲ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :SGPC ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ 14 ਅਗਸਤ ਨੂੰ ਮੀਟਿੰਗ ਬੁਲਾਉਣ ਦਾ ਫੈਸਲਾ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਸਬੰਧੀ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖਿਆ ਜਾ ਰਿਹਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਨੂੰ ਬੇਹਤਰ ਸਮਝਦੀ ਹੈ ਅਤੇ ਆਸ ਹੈ ਕਿ ਇਸ ਮਾਮਲੇ ਵਿਚ ਵੀ ਤੁਰੰਤ ਕਦਮ ਉਠਾਏਗੀ।

-PTCNews

Related Post