ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ਡਰਾਈਵਰ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿਖੇਧੀ

By  Shanker Badra December 11th 2019 03:57 PM

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ਡਰਾਈਵਰ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿਖੇਧੀ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫ਼ਰਤੀ ਹਿੰਸਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਭਾਈ ਲੌਂਗੋਵਾਲ ਨੇ ਅਮਰੀਕਾ ਦੇ ਸ਼ਹਿਰ ਬੇਲਿੰਗਹੇਮ ’ਚ ਸਿੱਖ ਡਰਾਈਵਰ ’ਤੇ ਇੱਕ ਵਿਅਕਤੀ ਵੱਲੋਂ ਕੀਤੇ ਗਏ ਹਮਲੇ ਮਗਰੋਂ ਇਹ ਪ੍ਰਗਟਾਵਾ ਕੀਤਾ ਹੈ।

Bhai Gobind Singh Longowal Statement On US Sikh driver Racial attacks ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ਡਰਾਈਵਰ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿਖੇਧੀ

ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਨੂੰ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਸਿੱਖਾਂ ਦੀ ਸੁਰੱਖਿਆ ਦਾ ਮਾਮਲਾ ਉਠਾਉਣਾ ਚਾਹੀਦਾ ਹੈ। ਸ਼੍ਰੋਮਣੀ ਕਮੇੇਟੀ ਪ੍ਰਧਾਨ ਨੇ ਸਿੱਖ ’ਤੇ ਕੀਤੇ ਗਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਵਰਤਾਰਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਅਤੇ ਅੱਜ ਸਿੱਖ ਵਿਦੇਸ਼ਾਂ ਅੰਦਰ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ।

Bhai Gobind Singh Longowal Statement On US Sikh driver Racial attacks ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ’ਚ ਸਿੱਖ ਡਰਾਈਵਰ ’ਤੇ ਹੋਏ ਨਸਲੀ ਹਮਲੇ ਦੀ ਕੀਤੀ ਨਿਖੇਧੀ

ਦੇਸ਼-ਵਿਦੇਸ਼ ਅੰਦਰ ਵਸਦੇ ਸਿੱਖ ਹਮੇਸ਼ਾ ਮਨੁੱਖਤਾ ਦੇ ਭਲੇ ਲਈ ਸਰਗਰਮ ਰਹਿੰਦੇ ਹਨ, ਪਰੰਤੂ ਜਦੋਂ ਫਿਰ ਵੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਉਨ੍ਹਾਂ ਨੂੰ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਲੰਘਣਾ ਪੈਂਦਾ ਹੈ। ਭਾਈ ਲੌਂਗੋਵਾਲ ਨੇ ਵਿਦੇਸ਼ਾਂ ’ਚ ਵੱਸਦੇ ਸਿੱਖ ਆਗੂਆਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਉਥੋਂ ਦੀਆਂ ਸਰਕਾਰਾਂ ਨਾਲ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਗੱਲਬਾਤ ਕਰਨ।

-PTCNews

Related Post