ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦਿਆਰਥਣ ਮਨਦੀਪ ਕੌਰ ਨੂੰ ਹੱਪ ਕਵਾਨ ਡੂ ਖੇਡ ਵਿਚ ਨੈਸ਼ਨਲ ਪੱਧਰ ’ਤੇ ਸਿਲਵਰ ਮੈਡਲ ਜਿੱਤਣ ’ਤੇ ਕੀਤਾ ਸਨਮਾਨਿਤ

By  Shanker Badra February 21st 2019 07:44 PM

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦਿਆਰਥਣ ਮਨਦੀਪ ਕੌਰ ਨੂੰ ਹੱਪ ਕਵਾਨ ਡੂ ਖੇਡ ਵਿਚ ਨੈਸ਼ਨਲ ਪੱਧਰ ’ਤੇ ਸਿਲਵਰ ਮੈਡਲ ਜਿੱਤਣ ’ਤੇ ਕੀਤਾ ਸਨਮਾਨਿਤ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਵਿਚ ਇਕੱਤਰਤਾ ਘਰ ਵਿਖੇ ਹੋਈ ਹੈ।ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87, ਟਰੱਸਟ ਵਿਭਾਗ ਅਤੇ ਧਰਮ ਪ੍ਰਚਾਰ ਕਮੇਟੀ ਦੇ ਮਤਿਆ ’ਤੇ ਵਿਚਾਰ ਕੀਤੀ ਗਈ। [caption id="attachment_259840" align="aligncenter"]Bhai Gobind Singh Longowal Student Mandeep Kaur game national level winning silver medal Honored ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦਿਆਰਥਣ ਮਨਦੀਪ ਕੌਰ ਨੂੰ ਹੱਪ ਕਵਾਨ ਡੂ ਖੇਡ ਵਿਚ ਨੈਸ਼ਨਲ ਪੱਧਰ ’ਤੇ ਸਿਲਵਰ ਮੈਡਲ ਜਿੱਤਣ ’ਤੇ ਕੀਤਾ ਸਨਮਾਨਿਤ[/caption] ਇਕੱਤਰਤਾ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ’ਤੇ ਹੋਏ ਆਤਮਘਾਤੀ ਹਮਲੇ ਵਿਚ ਮਾਰੇ ਗਏ 45 ਫੌਜੀ ਜਵਾਨਾਂ ਨੂੰ ਮੂਲ ਮੰਤਰ ਦਾ ਪਾਠ ਕਰਕੇ ਸ਼ਰਧਾਜ਼ਲੀ ਭੇਟ ਕੀਤੀ ਗਈ।ਇਕੱਤਰਤਾ ਵਿਚ ਮਤਾ ਪਾਸ ਹੋਇਆ ਕਿ ਸੰਗਤ ਦੀ ਸਹੂਲਤ ਲਈ ਵਿਜੈ ਬੈਂਕ ਦੇ ਸਹਿਯੋਗ ਨਾਲ ਬੈਟਰੀ ਵਾਲੀਆਂ ਗੱਡੀਆਂ ਖ਼ਰੀਦੀਆਂ ਜਾਣਗੀਆਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਖੇ ਐਲ.ਈ.ਡੀ. ਲਗਾ ਕੇ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਅਤੇ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਜਾਇਆ ਕਰੇਗੀ। [caption id="attachment_259843" align="aligncenter"]Bhai Gobind Singh Longowal Student Mandeep Kaur game national level winning silver medal Honored ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦਿਆਰਥਣ ਮਨਦੀਪ ਕੌਰ ਨੂੰ ਹੱਪ ਕਵਾਨ ਡੂ ਖੇਡ ਵਿਚ ਨੈਸ਼ਨਲ ਪੱਧਰ ’ਤੇ ਸਿਲਵਰ ਮੈਡਲ ਜਿੱਤਣ ’ਤੇ ਕੀਤਾ ਸਨਮਾਨਿਤ[/caption] ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਤ੍ਰਿਪਤਾ ਸਕੀਮ ਲਾਗੂ ਕਰਕੇ ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਸ੍ਰੀ ਅੰਮ੍ਰਿਤਸਰ ਦੀਆਂ ਅੰਮ੍ਰਿਤਧਾਰੀ ਵਿਦਿਆਰਥਣਾਂ ਜਿਨ੍ਹਾਂ ਦੇ ਮਾਪੇ ਵੀ ਅੰਮ੍ਰਿਤਧਾਰੀ ਹੋਣਗੇ, ਉਨ੍ਹਾਂ ਤੋਂ ਫੀਸ ਵਿਚ ਹਰ ਸਾਲ ਹੋਣ ਵਾਲਾ ਵਾਧਾ ਨਹੀਂ ਲਿਆ ਜਾਏਗਾ।ਇਹ ਸਕੀਮ ਸਿਰਫ਼ ਉਨ੍ਹਾਂ ਵਿਦਿਆਰਥਣਾਂ ’ਤੇ ਹੀ ਲਾਗੂ ਹੋਵੇਗੀ ਜਿਨ੍ਹਾਂ ਨੇ ਪਹਿਲਾਂ ਵੀ ਆਪਣੀ ਵਿਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਕਾਲਜਾਂ ਤੋਂ ਪ੍ਰਾਪਤ ਕੀਤੀ ਹੋਵੇਗੀ।ਇਸ ਮੌਕੇ ’ਤੇ ਮਾਨਯੋਗ ਪ੍ਰਧਾਨ ਸਾਹਿਬ ਨੇ ਪ੍ਰੈੱਸ ਮੀਟਿੰਗ ਦੌਰਾਨ ਦੱਸਿਆ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਜੈਤੋ ਦੇ ਸ਼ਹੀਦ ਭਾਈ ਦਇਆ ਸਿੰਘ, ਸੰਤ ਗਿਆਨੀ ਵਰਿਆਮ ਸਿੰਘ ਧੂਲਕੋਟ, ਸੰਤ ਬਾਬਾ ਸੁੱਚਾ ਸਿੰਘ ਜੀ ਜਵੱਦੀ ਟਕਸਾਲ, ਮਨਜੀਤ ਸਿੰਘ ਕਲਕੱਤਾ, ਧੰਨਾ ਸਿੰਘ ਗੁਲਸ਼ਨ, ਸ਼ਮਸ਼ੇਰ ਸਿੰਘ ਅਸ਼ੋਕ, ਪ੍ਰਿੰਸੀਪਲ ਚੰਨਣ ਸਿੰਘ ਜੀ ਮਜ਼ਬੂਰ, ਭਾਈ ਅਵਤਾਰ ਸਿੰਘ ਬੱਬਰ ਅਤੇ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ। [caption id="attachment_259842" align="aligncenter"]Bhai Gobind Singh Longowal Student Mandeep Kaur game national level winning silver medal Honored ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦਿਆਰਥਣ ਮਨਦੀਪ ਕੌਰ ਨੂੰ ਹੱਪ ਕਵਾਨ ਡੂ ਖੇਡ ਵਿਚ ਨੈਸ਼ਨਲ ਪੱਧਰ ’ਤੇ ਸਿਲਵਰ ਮੈਡਲ ਜਿੱਤਣ ’ਤੇ ਕੀਤਾ ਸਨਮਾਨਿਤ[/caption] ਇਸ ਮੌਕੇ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਗਰਲਜ਼ ਝਾੜ ਸਾਹਿਬ ਦੀ ਵਿਦਿਆਰਥਣ ਮਨਦੀਪ ਕੌਰ ਨੂੰ ਹੱਪ ਕਵਾਨ ਡੂ ਖੇਡ ਵਿਚ ਨੈਸ਼ਨਲ ਪੱਧਰ ’ਤੇ ਸਿਲਵਰ ਮੈਡਲ ਜਿੱਤਣ ’ਤੇ 31 ਹਜ਼ਾਰ ਰੁਪਏ, ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਦੇ ਨਾਲ ਪ੍ਰਿੰਸੀਪਲ ਡਾ. ਰਜਿੰਦਰ ਕੌਰ ਵੀ ਹਾਜ਼ਰ ਸਨ।ਪਿੰਡ ਚੱਕਰ ਲੁਧਿਆਣਾ ਦੀ ਬੀਬੀ ਸਿਮਰਨਜੀਤ ਕੌਰ ਨੂੰ ਬੋਕਸਿੰਗ ਵਿਚ ਕਾਸੀ ਦਾ ਤਗਮਾ ਜਿੱਤਣ ’ਤੇ 21 ਹਜ਼ਾਰ ਰੁਪਏ ਅਤੇ ਗੁਰਸਿੱਖ ਬੱਚੇ ਨਵਤੇਜ ਸਿੰਘ ਕਰਤਾਰਪੁਰ ਨੂੰ ਬਾਡੀ ਬਿਲਡਰ ਵਿਚ ਇੰਟਰਨੈਸ਼ਨਲ ਪੱਧਰ ’ਤੇ ਕਈ ਤਗਮੇ ਪ੍ਰਾਪਤ ਕਰਨ ਕਾਰਨ 51 ਹਜ਼ਾਰ ਰੁਪਏ ਨਾਲ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ ਗਿਆ। -PTCNews

Related Post