ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ’ਤੇ ਦਿੱਤੀ ਮੁਬਾਰਕਬਾਦ

By  Shanker Badra December 15th 2019 11:10 AM

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ’ਤੇ ਦਿੱਤੀ ਮੁਬਾਰਕਬਾਦ:ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ, ਜਿਸ ਦੀ ਅਗਵਾਈ ਕਰਨਾ ਵੱਡੇ ਮਾਣ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸਕ ਬੇਹੱਦ ਸ਼ਾਨਾਮੱਤਾ ਹੈ ਅਤੇ ਇਸ ਨੇ ਸਿੱਖਾਂ ਦੇ ਮਸਲਿਆਂ ਦੀ ਹਮੇਸ਼ਾ ਸਰਗਰਮੀ ਨਾਲ ਪੈਰਵਾਈ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਵੀ ਸਿੱਖ ਕੌਮ ਦੇ ਮਸਲਿਆਂ ਤੋਂ ਇਲਾਵਾ ਲੋਕ ਹਿੱਤਾਂ ਤੇ ਪੰਜਾਬ ਦੀ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਮੋਹਰੀ ਰੋਲ ਨਿਭਾਅ ਰਿਹਾ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀਆਂ ਰਵਾਇਤਾਂ ਅਨੁਸਾਰ ਲੋਕਾਂ ਦੀ ਅਵਾਜ਼ ਬਣਨ ਦੇ ਨਾਲ-ਨਾਲ ਕੌਮ ਦੀ ਤਰੱਕੀ ਲਈ ਵੀ ਯਤਨਸ਼ੀਲ ਰਹੇਗਾ।

-PTCNews

Related Post