ਕਰਤਾਰਪੁਰ ਸਾਹਿਬ ਲਾਂਘਾ : ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਦਾ ਸੱਦਾ ਕੀਤਾ ਕਬੂਲ ,ਕੱਲ ਹੋਣਗੇ ਰਵਾਨਾ

By  Shanker Badra November 26th 2018 04:36 PM -- Updated: November 26th 2018 04:55 PM

ਕਰਤਾਰਪੁਰ ਸਾਹਿਬ ਲਾਂਘਾ :ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਦਾ ਸੱਦਾ ਕੀਤਾ ਕਬੂਲ ,ਕੱਲ ਹੋਣਗੇ ਰਵਾਨਾ:ਪਾਕਿਸਤਾਨ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਕਰਤਾਰੁਪਰ ਸਾਹਿਬ ਆਉਣ ਦਾ ਸੱਦਾ ਦਿੱਤਾ ਹੈ।ਜਿਸ ਦੇ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਕੱਲ ਪਾਕਿਸਤਾਨ ਲਈ ਰਵਾਨਾ ਹੋਣਗੇ।Kartarpur Corridor Bhai Gobind Singh Longowal tomorrow Pakistan Departਇਸ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ,ਉਦੇ ਸਿੰਘ ਲੌਂਗੋਵਾਲ ਅਤੇ ਰਜਿੰਦਰ ਸਿੰਘ ਰੂਬੀ ਨੂੰ ਪਾਕਿਸਤਾਨ ਜਾਣ ਲਈ ਵੀਜ਼ਾ ਮਿਲ ਗਿਆ ਹੈ।ਅੱਜ ਦੇਸ਼ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਪਿੰਡ ਮਾਨ, ਡੇਰਾ ਬਾਬਾ ਨਾਨਾਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ।ਇਸ ਦੌਰਾਨ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਬਟਨ ਦੱਬ ਕੇ ਲਾਂਘੇ ਦੀ ਰਸਮ ਅਦਾ ਕੀਤੀ ਗਈ ਹੈ।Kartarpur Corridor Bhai Gobind Singh Longowal tomorrow Pakistan Departਦੱਸ ਦੇਈਏ ਕਿ ਪਾਕਿਸਤਾਨ ਵਾਲੇ ਪਾਸਿਓਂ 28 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਨੀਂਹ ਪੱਥਰ ਰੱਖਿਆ ਜਾਣਾ ਹੈ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਵਜੋਤ ਸਿੰਘ ਸਿੱਧੂ , ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਨੂੰ ਨੀਂਹ ਪੱਥਰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।ਪਾਕਿਸਤਾਨ ਸਰਕਾਰ ਵੱਲੋਂ ਭੇਜੇ ਗਏ ਸੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਬੂਲ ਕਰ ਲਿਆ ਪਰ ਭਾਰਤੀ ਵਿਦੇਸ਼ ਮੰਤਰੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਣ ਤੋਂ ਇਨਕਾਰ ਕੀਤਾ ਹੈ।Kartarpur Corridor Bhai Gobind Singh Longowal tomorrow Pakistan Departਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ।ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 1561 ਸੰਮਤ ਵਿੱਚ ਇਹ ਨਗਰ ਵਸਾਇਆ ਤੇ ਉਦਾਸੀਆਂ ਸੰਪੁਰਨ ਕਰਨ ਤੋਂ ਬਾਅਦ ਏਥੇ ਵਾਸ ਕੀਤਾ ਸੀ।ਇਸ ਦੇ ਨਾਲ ਹੀ ਜਗਤ ਗੁਰੂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਵੀ ਉਪਦੇਸ਼ ਦਿੱਤਾ।ਜਿਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਇਨ੍ਹਾਂ ਇਤਿਹਾਸਿਕ ਥਾਵਾਂ ਨਾਲ ਜੁੜੀਆਂ ਹੋਈਆਂ ਹਨ।ਇਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰੋਜ਼ ਅਰਦਾਸ ਕੀਤੀ ਜਾਂਦੀ ਸੀ।

-PTCNews

Related Post