ਪਾਕਿਸਤਾਨ ’ਚ 73 ਸਾਲਾ ਬਾਅਦ ਗੁਰਦੁਆਰਾ ਸਾਹਿਬ ਖੁੱਲ੍ਹਣ ਦਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਵਾਗਤ

By  Shanker Badra July 23rd 2020 05:56 PM

ਪਾਕਿਸਤਾਨ ’ਚ 73 ਸਾਲਾ ਬਾਅਦ ਗੁਰਦੁਆਰਾ ਸਾਹਿਬ ਖੁੱਲ੍ਹਣ ਦਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਵਾਗਤ:ਅੰਮ੍ਰਿਤਸਰ : ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ’ਚ 73 ਵਰ੍ਹਿਆਂ ਬਾਅਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਲਈ ਖੋਲ੍ਹਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।

ਉਨ੍ਹਾਂ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦਿਆਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਅੰਦਰ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬਾਨ ਮੌਜੂਦ ਹਨ, ਜਿਨ੍ਹਾਂ ਵਿੱਚੋਂ ਕਈ ਗੁਰੂ ਘਰ ਦੇਸ਼ ਵੰਡ ਮਗਰੋਂ ਬੰਦ ਕਰ ਦਿੱਤੇ ਗਏ।

ਸੰਗਤਾਂ ਦੀ ਮੰਗ ’ਤੇ ਗੁਰਦੁਆਰਾ ਸਾਹਿਬ ਮੁੜ ਸੰਗਤ ਅਰਪਣ ਕਰਨਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਤਰਜ਼ਮਾਨੀ ਹੈ। ਇਸ ਨਾਲ ਸੰਗਤਾਂ ਗੁਰੂ ਘਰ ਵਿਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟਾ ਸਕਣਗੀਆਂ।

-PTCNews

Related Post