ਭਾਈ ਲੌਂਗੋਵਾਲ ਅਤੇ ਮਨਜੀਤ ਜੀ.ਕੇ ਨੇ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਲਈ ਡੇਰਾ ਬਾਬਾ ਨਾਨਕ 'ਚ ਕੀਤੀ ਅਰਦਾਸ

By  Shanker Badra September 17th 2018 05:51 PM

ਭਾਈ ਲੌਂਗੋਵਾਲ ਅਤੇ ਮਨਜੀਤ ਜੀ.ਕੇ ਨੇ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਲਈ ਡੇਰਾ ਬਾਬਾ ਨਾਨਕ 'ਚ ਕੀਤੀ ਅਰਦਾਸ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਅਰੰਭਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡੇਰਾ ਬਾਬਾ ਨਾਨਕ ਤੋਂ ਕੀਤੀ ਜਾਵੇਗੀ,ਜਿਸ ਤਹਿਤ 10 ਨਵੰਬਰ ਨੂੰ ਵਿਸ਼ਾਲ ਗੁਰਮਤਿ ਸਮਾਗਮ ਦਾ ਅਯੋਜਿਨ ਕੀਤਾ ਜਾਵੇਗਾ ਤੇ 11 ਨਵੰਬਰ ਨੂੰ ਅਲੱਗ-ਅਲੱਗ ਸਥਾਨਾਂ ਆਰੰਭ ਹੋਏ ਨਗਰ ਕੀਰਤਨ ਇੱਥੇ ਪੁੱਜਣਗੇ।ਇਨ੍ਹਾਂ ਸਮਾਗਮਾਂ ਦੀ ਰੂਪ ਰੇਖਾ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਅਕਾਲੀ ਨੇਤਾ ਮਨਜਿੰਦਰ ਸਿੰਘ ਸਿਰਸਾ ਗੁਰੁਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਪੁੱਜੇ। ਇਸ ਮੌੌਕੇ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਲਈ ਮੂਲ ਮੰਤਰ ਦਾ ਪਾਠ ਅਤੇ ਅਰਦਾਸ ਕੀਤੀ ਗਈ।ਉਨ੍ਹਾਂ ਨੇ ਦੱਸਿਆ ਕਿ ਸਮਾਗਮ ਮੌਕੇ ਸਰਹੱਦ ਤੇ ਵੱਡੇ ਕੈਮਰੇ ਲਗਾਏ ਜਾਣਗੇ,ਜਿਸ ਨਾਲ ਸੰਗਤਾਂ ਕਰਤਾਰਪੁਰ ਗੁਰਦੁਆਰੇ ਦੇ ਦਰਸ਼ਨ ਕਰ ਸਕਣਗੀਆਂ।ਇਸ ਤੋਂ ਇਲਾਵਾ ਲੇਜਰ ਸ਼ੋਅ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।ਇਸ ਦੇ ਨਾਲ ਪਾਕਿਸਤਾਨ ਵਾਲੇ ਪਾਸੇ ਵੀ ਆਤਿਸ਼ਬਾਜੀ ਅਤੇ ਲਾਈਟਿੰਗ ਕਰਨ ਲਈ ਤਾਲਮੇਲ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅੱਜ ਉਹ ਕਰਤਾਰਪੁਰ ਸਾਹਿਬ ਵਿਖੇ ਤਿਆਰੀਆਂ ਦਾ ਜਾਇਜ਼ਾ ਕਿਉਂਕਿ ਸ਼੍ਰੋਮਣੀ ਕਮੇਟੀ ਵੱਲੋਂ ਵੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਤੇ ਨਿਹੰਗ ਜਥੇਬੰਦੀਆਂ ਦੇ ਸਹਿਯੋਗ ਨਾਲ ਡੇਰਾ ਬਾਬਾ ਨਾਨਕ ਵਿਖੇ ਸਮਾਗਮ ਕਰਵਾਏ ਜਾਣਗੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਵੱਡੇ ਨਿਰੰਤਰ ਦੇ ਦਰ ਤੇ ਲਈ ਦਰ ਸ਼ੋਅ ਕਰਵਾਇਆ ਜਾਏਗਾ ਅਤੇ ਵੱਡੇ ਕੈਮਰਿਆਂ ਦਾ ਸੰਗਤ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕਰਨਗੇ ਕਿ ਪਾਕਿਸਤਾਨ ਵਾਲੇ ਪਾਸੇ ਵੀ ਲੇਜ਼ਰ ਸ਼ੋਅ ਕਰਵਾਇਆ ਜਾਵੇ ਤਾਂ ਕਿ ਸੰਗਤਾਂ ਗੁਰਦੁਆਰਾ ਸਾਹਿਬ ਦੀ ਸਜਾਵਟ ਨੂੰ ਦਰਸ਼ਨ ਕਰ ਸਕਣ।ਊਨ੍ਹਾਂ ਆਸ ਪ੍ਰਗਟਾਈ ਕਿ ਪਹਿਲੀ ਪਾਤਸ਼ਾਹੀ ਦੇ 550 ਵੇਂ ਪ੍ਰਕਾਸ ਗੁਰਪੁਰਬ ਤੱਕ ਕਰਤਾਰਪੁਰ ਦਾ ਲਾਂਘਾ ਖੋਲ੍ਹਿਆ ਜਾਵੇ। -PTCNews

Related Post