ਭਾਈ ਲੌਂਗੋਵਾਲ ਨੇ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਸੁਲਤਾਨਪੁਰ ਲੋਧੀ ਆਉਣ ਦਾ ਦਿੱਤਾ ਸੱਦਾ

By  Jashan A January 19th 2019 06:28 PM

ਭਾਈ ਲੌਂਗੋਵਾਲ ਨੇ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਸੁਲਤਾਨਪੁਰ ਲੋਧੀ ਆਉਣ ਦਾ ਦਿੱਤਾ ਸੱਦਾ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ ਹੈ।

sgpc ਭਾਈ ਲੌਂਗੋਵਾਲ ਨੇ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਸੁਲਤਾਨਪੁਰ ਲੋਧੀ ਆਉਣ ਦਾ ਦਿੱਤਾ ਸੱਦਾ

ਜਿਸ ਦਾ ਜਵਾਬ ਦਿੰਦਿਆਂ ਮੁਖ ਮੰਤਰੀ ਨਵੀਨ ਪਟਨਾਇਕ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉੜੀਸਾ ਸਰਕਾਰ ਵੀ ਵਿਸ਼ੇਸ਼ ਸਮਾਗਮ ਕਰਵਾਏਗੀ।

ਦੱਸ ਦੇਈਏ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਜਗਨਨਾਥ ਪੁਰੀ ਤੋਂ ਗੁਰਦੁਆਰਾ ਦਾਤਣ ਸਾਹਿਬ ਕੱਟਕ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

sgpc ਭਾਈ ਲੌਂਗੋਵਾਲ ਨੇ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਸੁਲਤਾਨਪੁਰ ਲੋਧੀ ਆਉਣ ਦਾ ਦਿੱਤਾ ਸੱਦਾ

ਜ਼ਿਕਰ ਏ ਖਾਸ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਜਗਨਨਾਥ ਪੁਰੀ ਵਿਖੇ ਗੁਰੂ ਸਾਹਿਬ ਨੇ ਜਗਤ ਪ੍ਰਸਿੱਧ ਮਹਾਨ ਰਚਨਾ ਆਰਤੀ ਦਾ ਉਚਾਰਨ ਕੀਤਾ ਸੀ।

-PTC News

Related Post