ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ, ਭਾਈ ਲੌਂਗੋਵਾਲ ਹੋਏ ਨਤਮਸਤਕ

By  Jashan A March 10th 2020 10:30 AM

ਸ੍ਰੀ ਅਨੰਦਪੁਰ ਸਾਹਿਬ: ਹੋਲੇ ਮਹੱਲੇ ਦੇ ਤੀਜੇ ਦਿਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਣਕਾ ਬਰਕਰਾਰ ਹਨ। ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

Bhai Longwal Pay Obesiance At Takht Sri Keshgarh Sahib Sri Akhand Path Sahib Bhogਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਮੈਂਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਹੋਰ ਪੜ੍ਹੋ: ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਲਿਆ ਸਖ਼ਤ ਨੋਟਿਸ

Bhai Longwal Pay Obesiance At Takht Sri Keshgarh Sahib Sri Akhand Path Sahib Bhogਤੁਹਾਨੂੰ ਦੱਸ ਦੇਈਏ ਕਿ ਹੋਲੇ ਮਹੱਲੇ ਨੂੰ ਲੈ ਕੇ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਤੜਕਸਾਰ ਤੋਂ ਹੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ, ਕਿਲਾ ਅਨੰਦਗੜ੍ਹ ਸਾਹਿਬ, ਕਿਲਾ ਲੋਹਗੜ੍ਹ ਸਾਹਿਬ, ਕਿਲਾ ਹੋਲਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ ‘ਚ ਨਤਮਸਤਕ ਹੋ ਕੇ ਗੁਰੂ ਚਰਨਾਂ ‘ਚ ਹਾਜ਼ਰੀ ਲਵਾ ਰਹੀ ਹੈ।

Bhai Longwal Pay Obesiance At Takht Sri Keshgarh Sahib Sri Akhand Path Sahib Bhogਇਥੇ ਇਹ ਦੱਸਣਾ ਬੜਾ ਜ਼ਰੂਰੀ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਗੁਰਦੁਆਰਾ ਸਾਹਿਬਾਨ ਨੂੰ ਰੰਗ-ਬਿਰੰਗੀਆਂ ਦੀਪਮਾਲਾਵਾਂ ਅਤੇ ਲੜੀਆਂ ਨਾਲ ਸਜਾਇਆ ਗਿਆ ਹੈ। ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਇਸ ਅਲੌਕਿਕ ਦ੍ਰਿਸ਼ ਨੂੰ ਸਾਫ ਦੇਖ ਸਕਦੇ ਹੋ।

Bhai Longwal Pay Obesiance At Takht Sri Keshgarh Sahib Sri Akhand Path Sahib Bhogਜ਼ਿਕਰ ਏ ਖਾਸ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

-PTC News

Related Post