ਭਾਈ ਨਿਰਮਲ ਸਿੰਘ ਖ਼ਾਲਸਾ ਦੇ 5 ਪਰਿਵਾਰਿਕ ਮੈਂਬਰਾਂ ਅਤੇ ਕਰੀਬੀਆਂ ਨੂੰ ਫੋਰਟਿਸ ਐਸਕੋਰਟਸ ਹਸਪਤਾਲ 'ਚ ਕੀਤਾ ਸ਼ਿਫਟ

By  Shanker Badra April 5th 2020 05:57 PM

ਭਾਈ ਨਿਰਮਲ ਸਿੰਘ ਖ਼ਾਲਸਾ ਦੇ 5 ਪਰਿਵਾਰਿਕ ਮੈਂਬਰਾਂ ਅਤੇ ਕਰੀਬੀਆਂ ਨੂੰ ਫੋਰਟਿਸ ਐਸਕੋਰਟਸ ਹਸਪਤਾਲ 'ਚ ਕੀਤਾ ਸ਼ਿਫਟ:ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰ ਦੇ 5 ਪਰਿਵਾਰਿਕ ਮੈਂਬਰਾਂ ਅਤੇ ਕਰੀਬੀਆਂ ਨੂੰ ਅੱਜ ਫੋਰਟਿਸ ਐਸਕੋਰਟਸ ਹਸਪਤਾਲ ਚ ਸ਼ਿਫਟ ਕੀਤਾ ਗਿਆ ਹੈ। ਉਨ੍ਹਾਂ ਗੁਰੂ ਨਾਨਕ ਦੇਵ ਹਸਪਤਾਲ਼ ਦੇ ਪ੍ਰਬੰਧਾਂ 'ਤੇ ਸਵਾਲ ਚੁੱਕੇ ਸਨ। ਇਸ ਸਬੰਧੀ ਪੀਟੀਸੀ ਨਿਊਜ਼ ਨੇ ਸਭ ਤੋਂ ਪਹਿਲਾਂ ਖ਼ਬਰ ਨਸ਼ਰ ਕੀਤੀ ਸੀ ਅਤੇ ਮੁੱਖ ਮੰਤਰੀ ਦੇ ਫ਼ੋਨ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ।

ਦੱਸਣਯੋਗ ਹੈ ਕਿ ਹਜੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਨੇ ਆਈਸੋਲੇਸ਼ਨ ਵਾਰਡ 'ਚ ਦਾਖਲ ਰਹਿੰਦੇ ਹੋਏ ਆਪਣੇ ਬੇਟੇ ਨਾਲ ਫੋਨ 'ਤੇ ਗੱਲ ਕੀਤੀ ਤੇ ਦੱਸਿਆ ਸੀ ਕਿ ਆਈਸੋਲੇਸ਼ਨ ਵਾਰਡ 'ਚ ਉਨ੍ਹਾਂ ਦਾ ਸਹੀ ਇਲਾਜ ਨਹੀਂ ਹੋ ਰਿਹਾ। ਹੁਣ ਇਸ ਗੱਲਬਾਤ ਦਾ ਆਡੀਓ ਵਾਇਰਲ ਹੋ ਗਿਆ ਹੈ।

ਜਿਸ ਤੋਂ ਬਾਅਦ ਅੱਜ ਭਾਈ ਨਿਰਮਲ ਸਿੰਘ ਖਾਲਸਾ ਦੀ ਚਾਚੀ, ਉਨ੍ਹਾਂ ਦਾ ਕਰੀਬੀ ਸਹਾਇਕ ਦਰਸ਼ਨ ਸਿੰਘ, ਦਰਸ਼ਨ ਸਿੰਘ ਦੀ ਪਤਨੀ, ਬੇਟਾ ਅਤੇ ਪੋਤਰਾ ਨੂੰ ਫੋਰਟਿਸ ਐਸਕੋਰਟਸ ਹਸਪਤਾਲ ਚ ਸ਼ਿਫਟਕੀਤਾ ਗਿਆ ਹੈ।ਭਾਈ ਦਰਸ਼ਨ ਸਿੰਘ ਕੋਰੋਨਾ ਵਾਇਰਸ ਤੋਂ ਪੀੜਤ ਹਨ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਭਾਈ ਨਿਰਮਲ ਸਿੰਘ ਖਾਲਸਾ ਨੂੰ ਬੀਤੀ 30 ਮਾਰਚ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਤੇ ਉਨ੍ਹਾਂ ਦਾ ਟੈਸਟ ਬੀਤੀ 1 ਅਪ੍ਰੈਲ ਨੂੰ ਪਾਜ਼ੀਟਿਵ ਆਇਆ ਸੀ। ਅਗਲੇ ਦਿਨ ਵੀਰਵਾਰ ਨੂੰ ਤੜਕੇ 4:30 ਵਜੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ ਸੀ।

-PTCNews

Related Post