ਭਾਈ ਰਾਜੋਆਣਾ ਮਾਮਲਾ: ਅਮਿਤ ਸ਼ਾਹ ਦੇ ਬਿਆਨ 'ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਦੁੱਖ

By  Jashan A December 3rd 2019 02:26 PM

ਭਾਈ ਰਾਜੋਆਣਾ ਮਾਮਲਾ: ਅਮਿਤ ਸ਼ਾਹ ਦੇ ਬਿਆਨ 'ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਦੁੱਖ,ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਜਤਾਇਆ ਹੈ। ਉਹਨਾਂ ਕਿਹਾ ਕਿ ਪਹਿਲਾਂ ਜੋ ਰਿਪੋਰਟਾਂ ਆਈਆਂ ਸਨ ਕਿ ਉਸ 'ਚ ਇਹ ਸਪਸ਼ਟ ਸੀ ਕਿ ਭਾਈ ਰਾਜੋਆਣਾ ਦੀ ਸਜ਼ਾ ਮੁਆਫ ਕੀਤੀ ਗਈ ਹੈ। ਅਸੀਂ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਾਂਗੇ, ਭਾਈ ਰਾਜੋਆਣਾ ਲੰਬੇ ਸਮੇਂ ਤੋਂ ਜੇਲ੍ਹ 'ਚ ਹਨ ਤੇ ਉਹ ਬਹੁਤ ਸਜ਼ਾ ਭੁਗਤ ਚੁੱਕੇ ਹਨ। ਹੋਰ ਪੜ੍ਹੋ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਦਿੱਤੀ ਸ਼ਰਧਾਂਜਲੀ ਜ਼ਿਕਰਯੋਗ ਹੈ ਕਿ ਅੱਜ ਲੋਕ ਸਭਾ ‘ਚ ਰਵਨੀਤ ਸਿੰਘ ਬਿੱਟੂ ਵਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਹੈ।ਉਨ੍ਹਾਂ ਕਿਹਾ ਮੀਡੀਆ ਰਿਪੋਰਟਾਂ ‘ਤੇ ਯਕੀਨ ਨਾ ਕਰੋ, ਕਿਉਂਕਿ ਰਾਜੋਆਣਾ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ ਗਈ ਹੈ। -PTC News

Related Post