ਰਾਜੋਆਣਾ ਦੀ ਫਾਂਸੀ ਮੁਆਫੀ ਤੋਂ ਮੁਕਰਨ ਨਾਲ ਕੇਂਦਰ ਸਰਕਾਰ ਦੀ ਦੋਗਲੀ ਨੀਤੀ ਆਈ ਸਾਹਮਣੇ : ਗਿਆਨੀ ਹਰਪ੍ਰੀਤ ਸਿੰਘ

By  Jashan A December 3rd 2019 06:09 PM

ਰਾਜੋਆਣਾ ਦੀ ਫਾਂਸੀ ਮੁਆਫੀ ਤੋਂ ਮੁਕਰਨ ਨਾਲ ਕੇਂਦਰ ਸਰਕਾਰ ਦੀ ਦੋਗਲੀ ਨੀਤੀ ਆਈ ਸਾਹਮਣੇ : ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੇ ਰਾਜੋਆਣਾ ਦੀ ਫਾਂਸੀ ਮੁਆਫੀ ਲਈ ਪੈਰਵਾਈ ਕਰਨ ਦੇ ਨਿਰਦੇਸ਼

ਤਲਵੰਡੀ ਸਾਬੋ: ਦਿੱਲੀ ੧੯੪੭ ਤੋਂ ਹੀ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਨਾਂਉਦੀ ਰਹੀ ਹੈ ਤੇ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮੁਆਫੀ ਦੇ ਐਲਾਨ ਤੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੁਕਰਨ ਨਾਲ ਇੱਕ ਵਾਰ ਫਿਰ ਦਿੱਲੀ ਦੀ ਸਿੱਖਾਂ ਪ੍ਰਤੀ ਦੋਗਲੀ ਨੀਤੀ ਸਾਹਮਣੇ ਆ ਗਈ ਹੈ ਜਿਸ ਨਾਲ ਸਮੁੱਚੇ ਸਿੱਖ ਜਗਤ ਨੂੰ ਭਾਰੀ ਠੇਸ ਪੁੱਜੀ ਹੈ।

ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਹੋਰ ਪੜ੍ਹੋ:ਚੀਫ ਖਾਲਸਾ ਦੀਵਾਨ ਦੀਆਂ ਚੋਣਾਂ ਸੰਵਿਧਾਨ ਅਨੁਸਾਰ ਹੋਣ, ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਹਦਾਇਤ

ਸਿੰਘ ਸਾਹਿਬ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜਾ ਮੁਆਫ ਕਰਨ ਦੇ ਐਲਾਨ ਨਾਲ ਜਿੱਥੇ ਖੁਸ਼ੀ ਹੋਈ ਸੀ ਉੱਥੇ ਹੈਰਾਨੀ ਵੀ ਹੋਈ ਸੀ ਕਿ ਦਿੱਲੀ ਸਿੱਖਾਂ ਤੇ ਮੇਹਰਬਾਨ ਕਿਵੇਂ ਪ੍ਰੰਤੂ ਹੁਣ ਗ੍ਰਹਿ ਮੰਤਰੀ ਵੱਲੋਂ ਸਪੱਸ਼ਟ ਸ਼ਬਦਾਂ ਵਿੱਚ ਰਾਜੋਆਣਾ ਦੀ ਸਜ਼ਾ ਮੁਆਫੀ ਤੋਂ ਪਲਟ ਜਾਣ ਨਾਲ ਦਿੱਲੀ ਦਾ ਕਿਰਦਾਰ ਸਿੱਖਾਂ ਸਾਹਮਣੇ ਫਿਰ ਨੰਗਾ ਹੋ ਗਿਆ ਤੇ ਗ੍ਰਹਿ ਮੰਤਰੀ ਦੇ ਉਕਤ ਬਿਆਨ ਨਾਲ ਸਮੁੱਚੇ ਸਿੱਖ ਜਗਤ ਨੂੰ ਝਟਕਾ ਲੱਗਾ ਹੈ ਨਾਲ ਹੀ ਭਾਰਤ ਸਰਕਾਰ ਬਾਰੇ ਬਣੀ ਆਸ ਟੁੱਟ ਗਈ ਹੈ ਤੇ ਇੱਕ ਵਾਰ ਫਿਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਹੋਇਆ ਹੈ।

ਸਿੰਘ ਸਾਹਿਬ ਨੇ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਭਾਈ ਰਾਜੋਆਣਾ ਦੀ ਸਜਾ ਮੁਆਫੀ ਅਤੇ ਜੇਲ੍ਹਾਂ ਵਿੱਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਬਾਕੀ ਸਿੱਖ ਕੈਦੀਆਂ ਦੀ ਰਿਹਾਈ ਲਈ ਪੈਰਵਾਈ ਕਰਨ ਤੇ ਇਸਲਈ ਉਨਾਂ ਨੂੰ ਦੇਸ਼ ਦੇ ਰਾਸ਼ਟਰਪਤੀ,ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਜਿਸ ਤੱਕ ਵੀ ਪਹੁੰਚ ਕਰਨੀ ਪਵੇ ਕਰਨ।

-PTC NEWS

Related Post