ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ SGPC ਵੱਲੋਂ ਸਨਮਾਨ

By  Shanker Badra November 4th 2020 04:55 PM -- Updated: November 4th 2020 04:57 PM

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ SGPC ਵੱਲੋਂ ਸਨਮਾਨ:ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਵਿਦਵਾਨ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹ 25 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੇ ਆਖਰੀ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ SGPC ਵੱਲੋਂ ਸਨਮਾਨ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਨੂੰ ਸਨਮਾਨਿਤ ਕਰਨ ਮੌਕੇ ਕਿਹਾ ਕਿ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਾ ਸਭ ਤੋਂ ਵੱਡੀ ਸੇਵਾ ਹੈ, ਜੋ ਭਾਈ ਪਿੰਦਰਪਾਲ ਸਿੰਘ ਵੱਲੋਂ ਬਾਖੂਬੀ ਨਿਭਾਈ ਜਾ ਰਹੀ ਹੈ। ਇਨ੍ਹਾਂ ਨੇ ਦੇਸ਼ ਵਿਦੇਸ਼ ਅੰਦਰ ਸਿੱਖੀ ਦੇ ਪ੍ਰਚਾਰ ਲਈ ਯੋਗਦਾਨ ਪਾਇਆ ਅਤੇ ਦੇਸ਼ ਦੁਨੀਆਂ ਦੀ ਸੰਗਤਾਂ ਅੰਦਰ ਇਨ੍ਹਾਂ ਪ੍ਰਤੀ ਵੱਡਾ ਸਤਿਕਾਰ ਵੀ ਹੈ।

Bhai Sahib Gyani Pinderpal Singh Ji honored by SGPC ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ SGPC ਵੱਲੋਂ ਸਨਮਾਨ

ਉਨ੍ਹਾਂ ਭਾਈ ਪਿੰਦਰਪਾਲ ਸਿੰਘ ਦਾ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ 11 ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹਾਜ਼ਰੀ ਭਰ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਹੁਕਮਨਾਮੇ ਦੀ ਕਥਾ ਵਿਚਾਰ ਕਰਨ ’ਤੇ ਧੰਨਵਾਦ ਕੀਤਾ। ਇਸੇ ਦੌਰਾਨ ਭਾਈ ਪਿੰਦਰਪਾਲ ਸਿੰਘ ਨੂੰ ਸ਼ਹਿਰ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਵੀ ਸਨਮਾਨਿਤ ਕੀਤਾ।

Bhai Sahib Gyani Pinderpal Singh Ji honored by SGPC ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ SGPC ਵੱਲੋਂ ਸਨਮਾਨ

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸ. ਰਾਜਿੰਦਰ ਸਿੰਘ ਰੂਬੀ, ਸ. ਬਲਦੇਵ ਸਿੰਘ, ਗਿਆਨੀ ਚਰਨ ਸਿੰਘ, ਭਾਈ ਹਰਮਿੱਤਰ ਸਿੰਘ, ਭਾਈ ਜਗਦੇਵ ਸਿੰਘ, ਸ. ਤਰਲੋਚਨ ਸਿੰਘ, ਕਾਬਲੀ ਸੰਗਤ ਵੱਲੋਂ ਭਾਈ ਹੀਰਾ ਸਿੰਘ, ਸ. ਨਰਿੰਦਰਪਾਲ ਸਿੰਘ ਪਾਲੀ, ਭਾਈ ਸ਼ਰਨਜੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਸਤਨਾਮ ਸਿੰਘ ਆਦਿ ਮੌਜੂਦ ਸਨ।

-PTCNews

Related Post