ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਨਹੀਂ ਕਰੇਗੀ ਬਰਦਾਸ਼ਤ : ਭਾਈ ਲੌਂਗੋਵਾਲ

By  Shanker Badra January 23rd 2019 04:39 PM -- Updated: January 23rd 2019 04:43 PM

ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਨਹੀਂ ਕਰੇਗੀ ਬਰਦਾਸ਼ਤ : ਭਾਈ ਲੌਂਗੋਵਾਲ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਨਾਂਦੇੜ ਦੇ ਪ੍ਰਧਾਨ ਦੀ ਮਹਾਰਾਸ਼ਟਰ ਸਰਕਾਰ ਵੱਲੋਂ ਮਨਮਰਜ਼ੀ ਨਾਲ ਨਿਯੁਕਤੀ ਦਾ ਸਖ਼ਤ ਵਿਰੋਧ ਕੀਤਾ ਹੈ। [caption id="attachment_244687" align="aligncenter" width="300"] Bhai Gobind Singh Longowal Takht Sri Hazur Sahib management  Government intervention Protest ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਨਹੀਂ ਕਰੇਗੀ ਬਰਦਾਸ਼ਤ : ਭਾਈ ਲੌਂਗੋਵਾਲ[/caption] ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਦਵਿੰਦਰਾ ਫੜਨਵੀਸ ਨੂੰ ਪੱਤਰ ਲਿਖ ਕੇ ਇਤਰਾਜ਼ ਪ੍ਰਗਟ ਕੀਤਾ ਹੈ।ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ ਅਤੇ ਤਖ਼ਤ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਬੋਰਡ ਨਾਂਦੇੜ ਐਕਟ 1956 ਦੀ ਧਾਰਾ 11 ਨੂੰ ਆਪਣੇ ਮੂਲ ਰੂਪ ਅਨੁਸਾਰ ਹੀ ਲਾਗੂ ਕਰਵਾ ਕੇ ਬੋਰਡ ਦੇ ਮੈਂਬਰਾਂ ਵਿੱਚ ਹੀ ਪ੍ਰਧਾਨ ਦੀ ਚੋਣ ਕੀਤੀ ਜਾਵੇ। [caption id="attachment_244681" align="aligncenter" width="300"]BhaiGobind Singh Longowal Takht Sri Hazur Sahib management Government intervention Protest
ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਨਹੀਂ ਕਰੇਗੀ ਬਰਦਾਸ਼ਤ : ਭਾਈ ਲੌਂਗੋਵਾਲ[/caption] ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿਚ ਸਿੱਧੇ ਤੌਰ ’ਤੇ ਸਰਕਾਰੀ ਦਖ਼ਲ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦਾ ਮਹਾਨ ਅਸਥਾਨ ਹੈ,ਜਿਥੇ ਦੁਨੀਆਂ ਭਰ ਦੇ ਸਿੱਖ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨ ਆਉਂਦੇ ਹਨ।ਤਖ਼ਤ ਸਾਹਿਬ ਦੇ ਪ੍ਰਬੰਧਾਂ ਨੂੰ 17 ਮੈਂਬਰੀ ਬੋਰਡ ਚਲਾਉਂਦਾ ਹੈ। ਐਕਟ ਅਨੁਸਾਰ ਇਨ੍ਹਾਂ ਮੈਂਬਰਾਂ ਵਿੱਚੋਂ ਹੀ ਪ੍ਰਧਾਨ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ, ਜਦਕਿ ਅਜੋਕੇ ਸਮੇਂ ਮਹਾਰਾਸ਼ਟਰ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ। [caption id="attachment_244680" align="aligncenter" width="300"]BhaiGobind Singh Longowal Takht Sri Hazur Sahib management Government intervention Protest
ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਨਹੀਂ ਕਰੇਗੀ ਬਰਦਾਸ਼ਤ : ਭਾਈ ਲੌਂਗੋਵਾਲ[/caption] ਮਹਾਰਾਸ਼ਟਰ ਸਰਕਾਰ ਵੱਲੋਂ ਐਕਟ ਦੀ ਧਾਰਾ 11 ਵਿਚ ਮਨਮਰਜੀ ਨਾਲ ਸੋਧ ਕਰਕੇ ਆਪਣੇ ਪੱਧਰ ’ਤੇ ਪ੍ਰਧਾਨ ਨਿਯੁਕਤ ਕਰਨਾ ਸਹੀ ਨਹੀਂ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੁਨੀਆਂ ਭਰ ਦੇ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਅਤੇ ਇਹ ਸੰਸਥਾ ਸਰਕਾਰ ਦੇ ਇਸ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਦੀ ਹੈ। [caption id="attachment_244681" align="aligncenter" width="300"]BhaiGobind Singh Longowal Takht Sri Hazur Sahib management Government intervention Protest
ਸਿੱਖ ਕੌਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਨਹੀਂ ਕਰੇਗੀ ਬਰਦਾਸ਼ਤ : ਭਾਈ ਲੌਂਗੋਵਾਲ[/caption] ਸ਼੍ਰੋਮਣੀ ਕਮੇਟੀ ਵੱਲੋਂ ਇਹ ਮਾਮਲਾ ਭਾਰਤ ਸਰਕਾਰ ਦੇ ਨਾਲ-ਨਾਲ ਮਹਾਰਾਸ਼ਟਰ ਸਰਕਾਰ ਕੋਲ ਵੀ ਉਠਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਸਿੱਖ ਪੰਥ ਅੰਦਰ ਇਸ ਮਾਮਲੇ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਲਈ ਸਰਕਾਰ ਆਪਣੀ ਮਨਮਰਜ਼ੀ ਤਿਆਗੇ ਨਹੀਂ ਤਾਂ ਸਿੱਖ ਕੌਮ ਕਰੜਾ ਰੁਖ ਅਖਤਿਆਰ ਕਰਨ ਤੋਂ ਵੀ ਗੁਰੇਜ਼ ਨਹੀਂ ਕਰੇਗੀ। -PTCNews

Related Post