ਭਾਰਤ ਬੰਦ ਦੇ ਸੱਦੇ ਕਾਰਨ ਕੱਲ ਸਕੂਲ ਰਹਿਣਗੇ ਬੰਦ, ਨਹੀਂ ਚੱਲਣਗੀਆਂ ਬੱਸਾਂ

By  Joshi April 1st 2018 05:01 PM -- Updated: April 1st 2018 05:20 PM

Bharat Bandh call on April 2: SC/ST Prevention of Atrocities Act: ਐਸ.ਸੀ./ਐਸ.ਟੀ. ਐਕਟ ਤਹਿਤ ਨਿਰਧਾਰਤ ਸ਼ਰਤਾਂ ਨੂੰ ਨਰਮ ਕਰਨ ਵਿਰੁੱਧ 2 ਅਪਰੈਲ ਨੂੰ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ 'ਚ ਸਰਕਾਰ ਵੱਲੋਂ ਕੱਲ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰੱਖੇ ਜਾਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਭਾਈ ਲੌਂਗੋਂਵਾਲ ਨੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਵਿੱਦਿਅਕ ਅਦਾਰੇ 2 ਅਪ੍ਰੈਲ ਨੂੰ ਬੰਦ ਰਹਿਣਗੇ।

ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਰਾਜ ਭਰ ਵਿਚ ਜਨਤਕ ਆਵਾਜਾਈ ਦੀਆਂ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬੱਸ ਬੱਸਾਂ ਸੜਕ 'ਤੇ ਨਹੀਂ ਚੱਲਣਗੀਆਂ ਅਤੇ ਇਨ੍ਹਾਂ ਬੱਸਾਂ ਦੀਆਂ ਸੇਵਾਵਾਂ ਮੁਅੱਤਲ ਰਹਿਣਗੀਆਂ।

ਦੱਸ ਦੇਈਏ ਕਿ ਐੱਸ.ਸੀ.ਐੱਸ.ਟੀ ਮੁੱਦੇ ਤੇ ਬੰਦ ਦੀ ਕਾਲ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਨੂੰ ਵਡੇਰੇ ਜਨਤਕ ਹਿੱਤਾਂ ਵਿੱਚ ਸੰਜਮ ਵਰਤਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

Bharat Bandh call on April 2: SC/ST Prevention of Atrocities Act—PTC News

Related Post