Farmers Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਕੀਤਾ ਜਾਵੇਗਾ ਚੱਕਾ ਜਾਮ

By  Shanker Badra February 6th 2021 08:35 AM -- Updated: February 6th 2021 08:41 AM

ਨਵੀਂ ਦਿੱਲੀ : ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 73ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਲਾਲ ਕਿਲੇ ਦੀ ਘਟਨਾ ਮਗਰੋਂ ਕਿਸਾਨ ਜਥੇਬੰਦੀਆਂ ਅੱਜ ਪੂਰੇ ਦੇਸ਼ ਵਿੱਚ ਵੱਡਾ ਐਕਸਨ ਕਰਨ ਜਾ ਰਹੀਆਂ ਹਨ। ਇਸ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਅੱਜ ਦੇਸ਼ ਵਿਆਪੀ ਚੱਕਾ ਜਾਮ ਕੀਤਾ ਜਾਵੇਗਾ।ਇਸ ਸਬੰਧ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੁੱਝ ਅਹਿਮ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਵਿੱਚ ਸਾਡਾ ਸਹਿਯੋਗ ਕਰਨ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ

Bharat Bandh Chakka Jam : Farmers for 3-hour ‘chakka jam’ against Farmers laws Farmers Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਕੀਤਾ ਜਾਵੇਗਾ ਚੱਕਾ ਜਾਮ

ਦੇਸ਼ ਭਰ ਦੇ ਰਾਸ਼ਟਰੀ ਅਤੇ ਰਾਜਾਂ ਦੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਮ ਕੀਤਾ ਜਾਵੇਗਾ। ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਰੋਕਿਆਂ ਨਹੀਂ ਜਾਣਗੀਆਂ। ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਹਿੰਸਕ ਰਹੇਗਾ। ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰੀ ਅਫਸਰਾਂ, ਮੁਲਾਜ਼ਮਾਂ ਜਾਂ ਆਮ ਨਾਗਰਿਕਾਂ ਨਾਲ ਕਿਸੇ ਵੀ ਟਕਰਾਅ ਵਿੱਚ ਹਿੱਸਾ ਨਾ ਲੈਣ।

Bharat Bandh Chakka Jam : Farmers for 3-hour ‘chakka jam’ against Farmers laws Farmers Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਕੀਤਾ ਜਾਵੇਗਾ ਚੱਕਾ ਜਾਮ

ਦਿੱਲੀ ਐੱਨ.ਸੀ.ਆਰ. ਵਿਚ ਕੋਈ ਚੱਕਾ ਜਾਮ ਪ੍ਰੋਗਰਾਮ ਨਹੀਂ ਹੋਵੇਗਾ ਕਿਉਂਕਿ ਸਾਰੇ ਧਰਨਿਆਂ ਕਰਕੇ ਪਹਿਲਾਂ ਹੀ ਇਕ ਚੱਕਾ ਜਾਮ ਲੱਗਾ ਹੋਇਆ ਹੈ। ਦਿੱਲੀ ਵਿੱਚ ਦਾਖਲ ਹੋਣ ਲਈ ਸਾਰੀਆਂ ਸੜਕਾਂ ਖੁੱਲੀਆਂ ਰਹਿਣਗੀਆਂ ਸਿਵਾਏ ਉਨਾਂ ਦੇ, ਜਿਥੇ ਪਹਿਲਾਂ ਹੀ ਧਰਨੇ ਲੱਗੇ ਹੋਏ ਹਨ। ਚੱਕਾ ਜਾਮ ਪ੍ਰੋਗਰਾਮ 3 ਵਜੇ 1 ਮਿੰਟ ਤੱਕ ਵਾਹਨ ਦਾ ਹੋਰਨ ਬਜਾਕੇ ਕਿਸਾਨਾਂ ਏਕਤਾ ਦਾ ਸੰਦੇਸ਼ਾਂ ਦਿੰਦਿਆ ਹੋਇਆ ਪੁਰਾ ਹੋਵੇਗਾ।

Bharat Bandh Chakka Jam : Farmers for 3-hour ‘chakka jam’ against Farmers laws Farmers Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਕੀਤਾ ਜਾਵੇਗਾ ਚੱਕਾ ਜਾਮ

ਪੜ੍ਹੋ ਹੋਰ ਖ਼ਬਰਾਂ : ਅਮਰੀਕੀ ਫੁੱਟਬਾਲਰ JuJu Smith-Schuster ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਵਿੱਤੀ ਮਦਦ ਦਾ ਐਲਾਨ

ਅਸੀਂ ਆਮ ਲੋਕਾਂ ਨੂੰ ਵੀ ਦੁਪਹਿਰ 3 ਵਜੇ ਸ਼ਾਮਲ ਹੋਣ ਦੀ ਅਪੀਲ ਕਰਦੇ ਹਾਂ ਤਾਂ ਜੋ ਉਹ ਅੰਨਦਾਤਾ ਨਾਲ ਆਪਣਾ ਸਮਰਥਨ ਅਤੇ ਏਕਤਾ ਦਾ ਇਜ਼ਹਾਰ ਕਰਨ। ਕੱਲ੍ਹ (6 ਫਰਵਰੀ) ਨੂੰ ਸਿਰਫ 2 ਰਾਜਾਂ , ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਚੱਕਾ ਜਾਮ ਨਹੀਂ ਹੋਏਗਾ। ਇਨ੍ਹਾਂ 2 ਰਾਜਾਂ ਅਤੇ ਦਿੱਲੀ ਨੂੰ ਛੱਡ ਕੇ ਪੂਰੇ ਦੇਸ਼ ਵਿਚ ਜਾਮ ਲੱਗੇਗਾ।

Bharat Bandh Chakka Jam : Farmers for 3-hour ‘chakka jam’ against Farmers laws Farmers Protest : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਕੀਤਾ ਜਾਵੇਗਾ ਚੱਕਾ ਜਾਮ

ਦੱਸ ਦਈਏ ਕਿ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਦਰਮਿਆਨ ਹੁਣ ਕਿਸਾਨਾਂ ਨੂੰ ਕਿਲੇਬੰਦੀ ਤਹਿਤ ਕੈਦ ਕੀਤਾ ਜਾ ਰਿਹਾ ਹੈ ,ਜਿਸ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ। ਇਸ ਦੇ ਨਾਲ ਹੀ ਬੀਤੇ ਦਿਨੀਂ ਅੰਤਰਾਸ਼ਟਰੀ ਕਲਾਕਾਰਾਂ ਨੇ ਕਿਸਾਨਾਂ ਦਾ ਸਮਰਥਨ ਕਰਕੇ ਇਸ ਅੰਦੋਲਨ ਨੂੰ ਪੂਰੀ ਦੁਨੀਆ 'ਚ ਪਹੁੰਚਾ ਦਿੱਤਾ ਹੈ।

-PTCNews

Related Post