Bharat Bandh : ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਦਿੱਤਾ ਗਿਆ ਧਰਨਾ  

By  Shanker Badra March 26th 2021 02:49 PM

ਅੰਮ੍ਰਿਤਸਰ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਦੇ ਅੱਜ 4 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ 'ਚ ਭਾਰਤ ਬੰਦ (Bharat Band) ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਭਾਰਤ ਮੁਕੰਮਲ ਤੌਰ 'ਤੇ ਬੰਦ ਰਹੇਗਾ। ਇਸ ਦੌਰਾਨ ਸੜਕੀ ਤੇ ਰੇਲ ਆਵਾਜਾਈ ਠੱਪ ਰਹੇਗੀ ਤੇ ਬਾਜ਼ਾਰ ਬੰਦ ਰਹਿਣਗੇ।

Bharat bandh : Farmer unions call Bharat Bandh today on completion 4 months of protest Bharat Bandh : ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਦਿੱਤਾ ਗਿਆ ਧਰਨਾ

ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਅਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਪੰਜਾਬ ਦੀ ਅਗਵਾਈ ਹੇਠ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਆਵਾਜਾਈ ਨੂੰ ਰੋਕ ਕੇ ਵਿਸ਼ਾਲ ਧਰਨਾ ਲਾਇਆ ਗਿਆ ਹੈ। ਇਸ ਧਰਨੇ 'ਚ ਛੋਟੇ ਬੱਚਿਆਂ ਔਰਤਾਂ ਅਤੇ ਬਜ਼ੁਰਗਾਂ ਨੇ ਵੱਧ ਚੜ ਕੇ ਹਿੱਸਾ ਲਿਆ। ਇਹ ਧਰਨਾ ਸ਼ਾਮ 6 ਵਜੇ ਤੱਕ ਜਾਰੀ ਰਹੇਗਾ।

Bharat bandh : Farmer unions call Bharat Bandh today on completion 4 months of protest Bharat Bandh : ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਦਿੱਤਾ ਗਿਆ ਧਰਨਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਭਾਰਤ ਬੰਦ ਦੇ ਸੱਦੇ ਤੇ ਅੰਮ੍ਰਿਤਸਰ ਦਿੱਲੀ ਰੇਲ ਮਾਰਗ ਪੂਰੀ ਤਰ੍ਹਾਂ ਅੰਜਾਮ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਨੰਗੇ ਧੜ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਰਵਣ ਸਿੰਘ ਪੰਧੇਰ ਜਨਰਲ ਸਕੱਤਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਪੰਜਾਬ 'ਚ 12 ਜ਼ਿਲ੍ਹਿਆਂ ਵਿਚ 165 ਥਾਵਾਂ ਤੇ ਕੀਤਾ ਰੇਲਾਂ ਅਤੇ ਸੜਕਾਂ ਦਾ ਚੱਕਾ ਜਾਮ ਕੀਤਾ ਗਿਆ ਹੈ,ਜਿਸ 'ਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ ਹੈ।

Bharat bandh : Farmer unions call Bharat Bandh today on completion 4 months of protest Bharat Bandh : ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਦਿੱਤਾ ਗਿਆ ਧਰਨਾ

ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਪੂਰੇ ਦੇਸ਼ 'ਚ ਭਾਰਤ ਬੰਦ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ ਜਥੇਬੰਦੀਆਂ , ਬਾਰ ਐਸੋਸੀਏਸ਼ਨਾਂ ਨੇ ਸਮਰਥਨ ਕੀਤਾ ਹੈ। ਸੜਕਾਂ 'ਤੇ ਇੱਕਾ ਦੁੱਕਾ ਵਾਹਨਾਂ ਨੂੰ ਛੱਡ ਕੇ ਆਵਾਜਾਈ ਬੰਦ ਹੈ। ਦੁਕਾਨਾਂ, ਬਾਜ਼ਾਰਾਂ ਤੇ ਸਾਰੇ ਵਪਾਰਕ ਸੰਸਥਾਵਾਂ ਨੂੰ ਬੰਦ ਰੱਖਿਆ ਜਾਵੇਗਾ।

-PTCNews

Related Post