Bharat Bandh :ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਤੇ ਜਲੰਧਰ ਚ ਬਾਜ਼ਾਰ ਤੇ ਦੁਕਾਨਾਂ ਬੰਦ , ਸੁੰਨਸਾਨ ਪਈਆਂ ਸੜਕਾਂ   

By  Shanker Badra March 26th 2021 03:03 PM
Bharat Bandh :ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਤੇ ਜਲੰਧਰ ਚ ਬਾਜ਼ਾਰ ਤੇ ਦੁਕਾਨਾਂ ਬੰਦ , ਸੁੰਨਸਾਨ ਪਈਆਂ ਸੜਕਾਂ   

ਜਲੰਧਰ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਦੇ ਅੱਜ 4 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ 'ਚ ਭਾਰਤ ਬੰਦ (Bharat Band) ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਭਾਰਤ ਮੁਕੰਮਲ ਤੌਰ 'ਤੇ ਬੰਦ ਰਹੇਗਾ। ਇਸ ਦੌਰਾਨ ਸੜਕੀ ਤੇ ਰੇਲ ਆਵਾਜਾਈ ਠੱਪ ਰਹੇਗੀ ਤੇ ਬਾਜ਼ਾਰ ਬੰਦ ਰਹਿਣਗੇ। [caption id="attachment_484245" align="aligncenter"]Bharat bandh : Farmer unions call Bharat Bandh today on completion 4 months of protest Bharat Bandh :ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ 'ਤੇ ਜਲੰਧਰ 'ਚ ਬਾਜ਼ਾਰ ਤੇ ਦੁਕਾਨਾਂ ਬੰਦ , ਸੁੰਨਸਾਨ ਪਈਆਂ ਸੜਕਾਂ[/caption] ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਅਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤ ਬੰਦ ਦੇ ਸੱਦੇ ਨੂੰ ਅੱਜ ਜਲੰਧਰ 'ਚ ਵੀ ਭਰਵਾਂ ਹੁੰਗਾਰਾ ਮਿਲਿਆ ਹੈ। ਬੱਸਾਂ ਨੂੰ ਬੰਦ ਰੱਖਣ ਸਬੰਧੀ ਸਰਕਾਰ ਵੱਲੋਂ ਕੋਈ ਅਧਿਕਾਰਤ ਹੁਕਮ ਜਾਰੀ ਨਹੀਂ ਕੀਤਾ ਗਿਆ ਪਰ ਅਹਿਤਿਆਤ ਵਜੋਂ ਬੱਸਾਂ ਦੀ ਆਵਾਜਾਈ ਬੰਦ ਰੱਖੀ ਗਈ ਹੈ।ਜਲੰਧਰ 'ਚ ਕਿਸਾਨਾਂ ਨੇ ਰੋਡ ਜਾਮ ਕਰਕੇਰੋਸ ਪ੍ਰਦਰਸ਼ਨ ਕੀਤਾ ਹੈ। [caption id="attachment_484246" align="aligncenter"]Bharat bandh : Farmer unions call Bharat Bandh today on completion 4 months of protest Bharat Bandh :ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ 'ਤੇ ਜਲੰਧਰ 'ਚ ਬਾਜ਼ਾਰ ਤੇ ਦੁਕਾਨਾਂ ਬੰਦ , ਸੁੰਨਸਾਨ ਪਈਆਂ ਸੜਕਾਂ[/caption] ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਪੂਰੇ ਦੇਸ਼ 'ਚ ਭਾਰਤ ਬੰਦ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ ਜਥੇਬੰਦੀਆਂ , ਬਾਰ ਐਸੋਸੀਏਸ਼ਨਾਂ ਨੇ ਸਮਰਥਨ ਕੀਤਾ ਹੈ। ਸੜਕਾਂ 'ਤੇ ਇੱਕਾ ਦੁੱਕਾ ਵਾਹਨਾਂ ਨੂੰ ਛੱਡ ਕੇ ਆਵਾਜਾਈ ਬੰਦ ਹੈ। ਦੁਕਾਨਾਂ, ਬਾਜ਼ਾਰਾਂ ਤੇ ਸਾਰੇ ਵਪਾਰਕ ਸੰਸਥਾਵਾਂ ਨੂੰ ਬੰਦ ਰੱਖਿਆ ਜਾਵੇਗਾ। [caption id="attachment_484242" align="aligncenter"]Bharat bandh : Farmer unions call Bharat Bandh today on completion 4 months of protest Bharat Bandh :ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ 'ਤੇ ਜਲੰਧਰ 'ਚ ਬਾਜ਼ਾਰ ਤੇ ਦੁਕਾਨਾਂ ਬੰਦ , ਸੁੰਨਸਾਨ ਪਈਆਂ ਸੜਕਾਂ[/caption] ਇਸ ਮੌਕੇ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਧਰਨੇ 'ਤੇ ਬੈਠੇ ਕਿਸਾਨਾਂ ਨੂੰ 4 ਮਹੀਨੇ ਪੂਰੇ ਹੋਣ 'ਤੇ ਅੱਜ ਭਾਰਤ ਬੰਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ "ਜੋ ਵੀ ਬੰਦ ਦਾ ਸਮਰਥਨ ਕਰ ਰਹੇ ਹਨ, ਉਹ ਕਿਸੇ ਤਰ੍ਹਾਂ ਦੀ ਜ਼ੋਰ ਜ਼ਬਰਦਸਤੀ ਨਾ ਕਰਨ, ਕੋਈ ਅਜਿਹੀ ਕਾਰਵਾਈ ਨਾ ਕਰਨ ਜੋ ਹਿੰਸਕ ਲੱਗੇ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਢੰਗ ਨਾਲ ਬੰਦ ਨੂੰ ਸਫ਼ਲ ਬਣਾਇਆ ਜਾਵੇਗਾ ਤਾਂ ਜੋ ਮੋਦੀ ਸਰਕਾਰ ਉੱਤੇ ਦਬਾਅ ਪਾਇਆ ਜਾ ਸਕੇ ਤੇ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ। -PTCNews

Related Post