Bharat bandh ਦੇ ਸੱਦੇ ਤਹਿਤ ਅਜਨਾਲਾ 'ਚ ਜ਼ਬਰਦਸਤ ਧਰਨਾ , ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ

By  Shanker Badra September 27th 2021 02:59 PM

ਅਜਨਾਲਾ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਏ ਨੂੰ ਅਪਣਾਉਂਦੇ ਹੋਏ ਪਿਛਲੇ ਸਾਲ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਸੰਯੁਕਤ ਕਿਸਾਨ ਮੋਰਚੇ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਸੀ , ਜਿਸ ਨੂੰ ਪੰਜਾਬ ਸਮੇਤ ਦੇਸ਼ ਭਰ 'ਚ ਭਰਵਾਂ ਸਮਰਥਨ ਮਿਲਿਆ ਹੈ। [caption id="attachment_537169" align="aligncenter" width="300"] Bharat bandh ਦੇ ਸੱਦੇ ਤਹਿਤ ਅਜਨਾਲਾ 'ਚ ਜ਼ਬਰਦਸਤ ਧਰਨਾ , ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ[/caption] ਇਸ ਦੌਰਾਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਭਾਰਤ ਬੰਦ ਦੇ ਚਲਦੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅਜਨਾਲ਼ਾ 'ਚ ਜ਼ਬਰਦਸਤ ਧਰਨਾ ਦਿੱਤਾ ਗਿਆ। ਜਿਸ ਵਿੱਚ ਵੱਡੀ ਗਿਣਤੀ 'ਚ ਬੀਬੀਆਂ ਨੇ ਸ਼ਮੂਲੀਅਤ ਕੀਤੀ ਹੈ। [caption id="attachment_537171" align="aligncenter" width="300"] Bharat bandh ਦੇ ਸੱਦੇ ਤਹਿਤ ਅਜਨਾਲਾ 'ਚ ਜ਼ਬਰਦਸਤ ਧਰਨਾ , ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ[/caption] ਇਸ ਮੌਕੇ ਕਿਸਾਨ ਬੀਬੀਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਭਾਰਤ ਬੰਦ ਦੇ ਚੱਲਦੇ ਉਨ੍ਹਾਂ ਵੱਲੋਂ ਧਰਨਾ ਦਿੱਤਾ ਗਿਆ ਹੈ ਅਤੇ ਜਦੋਂ ਤੱਕ ਖੇਤੀ ਕਾਨੂੰਨ ਰੱਧ ਨਹੀਂ ਹੁੰਦੇ ਇਹ ਸੰਗਰਾਸ਼ ਜਾਰੀ ਰਹੇਗਾ। [caption id="attachment_537170" align="aligncenter" width="300"] Bharat bandh ਦੇ ਸੱਦੇ ਤਹਿਤ ਅਜਨਾਲਾ 'ਚ ਜ਼ਬਰਦਸਤ ਧਰਨਾ , ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ[/caption] ਅੱਜ ਕਿਸਾਨ ਅੰਦੋਲਨ ਦੇ 300 ਦਿਨ ਵੀ ਪੂਰੇ ਹੋ ਰਹੇ ਹਨ। ਜਿਸ ਤਹਿਤ ਕਿਸਾਨ ਅੱਜ ਨੇ ਸੜਕਾਂ ਅਤੇ ਰਾਜ ਮਾਰਗਾਂ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਅੱਜ ਪੰਜਾਬ ਦੇ ਵੱਖ -ਵੱਖ ਜ਼ਿਲਿਆਂ 'ਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। -PTCNews

Related Post