Bharat bandh : ਬਰਨਾਲਾ : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਰੋਕੀ ਬਠਿੰਡਾ ਤੋਂ ਦਿੱਲੀ ਜਾਣ ਵਾਲੀ ਟਰੇਨ

By  Shanker Badra September 27th 2021 10:14 AM

ਬਰਨਾਲਾ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਏ ਨੂੰ ਅਪਣਾਉਂਦੇ ਹੋਏ ਪਿਛਲੇ ਸਾਲ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਸੰਯੁਕਤ ਕਿਸਾਨ ਮੋਰਚੇ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਸੀ , ਜਿਸ ਨੂੰ ਪੰਜਾਬ ਸਮੇਤ ਦੇਸ਼ ਭਰ 'ਚ ਭਰਵਾਂ ਸਮਰਥਨ ਮਿਲਿਆ ਹੈ।

Bharat bandh : ਬਰਨਾਲਾ : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਰੋਕੀ ਬਠਿੰਡਾ ਤੋਂ ਦਿੱਲੀ ਜਾਣ ਵਾਲੀ ਟਰੇਨ

ਅੱਜ ਕਿਸਾਨ ਅੰਦੋਲਨ ਦੇ 300 ਦਿਨ ਵੀ ਪੂਰੇ ਹੋ ਰਹੇ ਹਨ। ਜਿਸ ਤਹਿਤ ਕਿਸਾਨ ਅੱਜ ਨੇ ਸੜਕਾਂ ਅਤੇ ਰਾਜ ਮਾਰਗਾਂ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਵਿਖੇ ਕਿਸਾਨਾਂ ਵੱਲੋਂ ਦਿੱਲੀ - ਬਠਿੰਡਾ ਇੰਟਰਸਿਟੀ ਟਰੇਨ ਨੂੰ ਰੋਕ ਦਿੱਤਾ ਗਿਆ ਹੈ।

Bharat bandh : ਬਰਨਾਲਾ : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਰੋਕੀ ਬਠਿੰਡਾ ਤੋਂ ਦਿੱਲੀ ਜਾਣ ਵਾਲੀ ਟਰੇਨ

ਬਠਿੰਡਾ ਤੋਂ ਦਿੱਲੀ ਜਾ ਰਹੀ ਟਰੇਨ ਵਿੱਚ ਸਵਾਰ ਸੈਂਕੜੇ ਯਾਤਰੀਆਂ ਨੇ ਰੇਲਵੇ ਵਿਭਾਗ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜੇਕਰ ਰੇਲਵੇ ਨੂੰ ਅੱਜ ਭਾਰਤ ਬੰਦ ਬਾਰੇ ਪਤਾ ਸੀ ਤਾਂ ਟ੍ਰੇਨ ਕਿਉਂ ਚਲਾਈ ਗਈ। ਓਥੇ ਹੀ ਟ੍ਰੇਨ ਵਿਚ ਸਵਾਰ ਸੈਂਕੜੇ ਲੋਕ ਟ੍ਰੇਨ ਦੇ ਰੁਕਣ ਕਾਰਨ ਪਰੇਸ਼ਾਨ ਹੋ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆ ਨੇ ਕਿਹਾ ਕਿ ਕਿਸਾਨਾਂ ਨੇ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ ਦੇ ਅੱਗੇ ਬੈਠ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

Bharat bandh : ਬਰਨਾਲਾ : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਰੋਕੀ ਬਠਿੰਡਾ ਤੋਂ ਦਿੱਲੀ ਜਾਣ ਵਾਲੀ ਟਰੇਨ

ਓਧਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਰੇ ਦੇਸ਼-ਵਾਸੀਆਂ ਨੂੰ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਇਤਿਹਾਸਕ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ, ਕਾਰੋਬਾਰੀਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਔਰਤਾਂ ਨੂੰ ਬੰਦ ਦੇ ਦਿਨ ਕਿਸਾਨਾਂ ਨਾਲ ਏਕਤਾ ਵਧਾਉਣ ਦੀ ਅਪੀਲ ਕੀਤੀ ਹੈ।

-PTCNews

Related Post