ਫਤਹਿਗੜ੍ਹ ਸਾਹਿਬ 'ਚ ਭਾਰਤ ਬੰਦ ਨੂੰ ਮਿਲਿਆ ਪੂਰਨ ਸਮਰਥਨ , ਕਿਸਾਨਾਂ ਵੱਲੋਂ ਲਗਾਇਆ ਗਿਆ ਲੰਗਰ

By  Shanker Badra September 27th 2021 11:58 AM

ਫਤਹਿਗੜ੍ਹ ਸਾਹਿਬ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਏ ਨੂੰ ਅਪਣਾਉਂਦੇ ਹੋਏ ਪਿਛਲੇ ਸਾਲ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਸੰਯੁਕਤ ਕਿਸਾਨ ਮੋਰਚੇ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਸੀ , ਜਿਸ ਨੂੰ ਪੰਜਾਬ ਸਮੇਤ ਦੇਸ਼ ਭਰ 'ਚ ਭਰਵਾਂ ਸਮਰਥਨ ਮਿਲਿਆ ਹੈ।

ਫਤਹਿਗੜ੍ਹ ਸਾਹਿਬ 'ਚ ਭਾਰਤ ਬੰਦ ਨੂੰ ਮਿਲਿਆ ਪੂਰਨ ਸਮਰਥਨ , ਕਿਸਾਨਾਂ ਵੱਲੋਂ ਲਗਾਇਆ ਗਿਆ ਲੰਗਰ

ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੀ ਕਾਲ ਨੂੰ ਲੈ ਕੇ ਅੱਜ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੀ ਮੁਕੰਮਲ ਤੌਰ 'ਤੇ ਕਾਮਯਾਬ ਦੇਖਣ ਨੂੰ ਮਿਲਿਆ ਹੈ। ਥਾਂ -ਥਾਂ 'ਤੇ ਕਿਸਾਨ ਜਥੇਬੰਦੀਆਂ ਦੇ ਨਾਲ ਵੱਖ -ਵੱਖ ਰਾਜਨੀਤਕ ਪਾਰਟੀਆਂ ਵੱਲੋਂ ਵੀ ਇਸ ਭਾਰਤ ਬੰਦ ਨੂੰ ਪੂਰਨ ਸਮਰਥਨ ਦਿੱਤਾ ਗਿਆ ਹੈ।

ਫਤਹਿਗੜ੍ਹ ਸਾਹਿਬ 'ਚ ਭਾਰਤ ਬੰਦ ਨੂੰ ਮਿਲਿਆ ਪੂਰਨ ਸਮਰਥਨ , ਕਿਸਾਨਾਂ ਵੱਲੋਂ ਲਗਾਇਆ ਗਿਆ ਲੰਗਰ

ਜ਼ਿਲ੍ਹੇ ਦੇ ਸ਼ਹਿਰਾਂ ਪਿੰਡਾਂ ਦੀਆਂ ਦੁਕਾਨਾਂ ਦੇ ਨਾਲ- ਨਾਲ ਸਮੁੱਚੇ ਵਿੱਦਿਅਕ ਅਦਾਰੇ ਵੀ ਬੰਦ ਦੇਖੇ ਗਏ। ਇਸਦੇ ਨਾਲ ਹੀ ਧਰਨੇ ਵਾਲੇ ਸਥਾਨ 'ਤੇ ਲੰਗਰ ਪਾਣੀ ਦਾ ਵੀ ਪੂਰਨ ਪ੍ਰਬੰਧ ਕੀਤਾ ਗਿਆ। ਇਹ ਧਰਨਾ ਸਵੇਰੇ 6 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਚਾਰ ਵਜੇ ਤੱਕ ਜਾਰੀ ਰਹੇਗਾ ।

ਫਤਹਿਗੜ੍ਹ ਸਾਹਿਬ 'ਚ ਭਾਰਤ ਬੰਦ ਨੂੰ ਮਿਲਿਆ ਪੂਰਨ ਸਮਰਥਨ , ਕਿਸਾਨਾਂ ਵੱਲੋਂ ਲਗਾਇਆ ਗਿਆ ਲੰਗਰ

ਇਸ ਮੌਕੇ ਬੋਲਦਿਆਂ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਬਣਾਏ ਗਏ ਹਨ, ਇਨ੍ਹਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸੰਘਰਸ਼ ਵਿਚ ਯੋਗਦਾਨ ਪਾਉਂਦੇ ਹੋਏ ਕਈ ਕਿਸਾਨ ਸ਼ਹੀਦੀਆਂ ਤੱਕ ਪਾ ਗਏ ਪ੍ਰੰਤੂ ਕੇਂਦਰ ਸਰਕਾਰ ਆਪਣੀ ਜਿੱਦ 'ਤੇ ਅੜੀ ਖੜ੍ਹੀ ਹੈ। ਇਸਦੇ ਨਾਲ ਹੀ ਕਿਸਾਨ ਜਦੋਂ ਤੱਕ ਇਹ ਕਾਲੇ ਕਾਨੂੰਨ ਨੂੰ ਰੱਦ ਨਹੀਂ ਹੁੰਦੇ ਸੰਘਰਸ਼ ਸ਼ਾਂਤਮਈ ਜਾਰੀ ਰੱਖਣਗੇ।

-PTCNews

Related Post