ਜਲੰਧਰ 'ਚ ਵੀ ਭਾਰਤ ਬੰਦ ਨੂੰ ਮਿਲਿਆ ਭਰਵਾਂ ਸਮਰਥਨ , ਬੱਸ ਸਟੈਂਡ ਤੋਂ ਨਹੀਂ ਚੱਲੀ ਕੋਈ ਵੀ ਬੱਸ

By  Shanker Badra September 27th 2021 09:40 AM

ਜਲੰਧਰ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਏ ਨੂੰ ਅਪਣਾਉਂਦੇ ਹੋਏ ਪਿਛਲੇ ਸਾਲ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਸੰਯੁਕਤ ਕਿਸਾਨ ਮੋਰਚੇ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਸੀ , ਜਿਸ ਨੂੰ ਪੰਜਾਬ ਸਮੇਤ ਦੇਸ਼ ਭਰ 'ਚ ਭਰਵਾਂ ਸਮਰਥਨ ਮਿਲਿਆ ਹੈ।

ਜਲੰਧਰ 'ਚ ਵੀ ਭਾਰਤ ਬੰਦ ਨੂੰ ਮਿਲਿਆ ਭਰਵਾਂ ਸਮਰਥਨ , ਬੱਸ ਸਟੈਂਡ ਤੋਂ ਨਹੀਂ ਚੱਲੀ ਕੋਈ ਵੀ ਬੱਸ

ਅੱਜ ਕਿਸਾਨ ਅੰਦੋਲਨ ਦੇ 300 ਦਿਨ ਵੀ ਪੂਰੇ ਹੋ ਰਹੇ ਹਨ। ਜਿਸ ਤਹਿਤ ਕਿਸਾਨ ਅੱਜ ਨੇ ਸੜਕਾਂ ਅਤੇ ਰਾਜ ਮਾਰਗਾਂ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਜਲੰਧਰ ਵਿਚ ਵੀ ਭਾਰਤ ਬੰਦ ਨੂੰ ਪੂਰਨ ਸਮਰਥਨ ਮਿਲਿਆ ਹੈ। ਜਲੰਧਰ ਦਾ ਬੱਸ ਅੱਡਾ ਸੁੰਨਾ ਦਿਖਾਈ ਦੇ ਰਿਹਾ ਹੈ ਅਤੇ ਕੋਈ ਬੱਸ ਨਹੀਂ ਚੱਲੀ। ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।

ਜਲੰਧਰ 'ਚ ਵੀ ਭਾਰਤ ਬੰਦ ਨੂੰ ਮਿਲਿਆ ਭਰਵਾਂ ਸਮਰਥਨ , ਬੱਸ ਸਟੈਂਡ ਤੋਂ ਨਹੀਂ ਚੱਲੀ ਕੋਈ ਵੀ ਬੱਸ

ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਰੇ ਦੇਸ਼-ਵਾਸੀਆਂ ਨੂੰ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਇਤਿਹਾਸਕ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ, ਕਾਰੋਬਾਰੀਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਔਰਤਾਂ ਨੂੰ ਬੰਦ ਦੇ ਦਿਨ ਕਿਸਾਨਾਂ ਨਾਲ ਏਕਤਾ ਵਧਾਉਣ ਦੀ ਅਪੀਲ ਕੀਤੀ ਹੈ।

ਜਲੰਧਰ 'ਚ ਵੀ ਭਾਰਤ ਬੰਦ ਨੂੰ ਮਿਲਿਆ ਭਰਵਾਂ ਸਮਰਥਨ , ਬੱਸ ਸਟੈਂਡ ਤੋਂ ਨਹੀਂ ਚੱਲੀ ਕੋਈ ਵੀ ਬੱਸ

ਸੰਯੁਕਤ ਮੋਰਚੇ ਦੇ ਅਨੁਸਾਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਦਫਤਰ, ਵਿਦਿਅਕ ਅਤੇ ਹੋਰ ਸੰਸਥਾਵਾਂ, ਦੁਕਾਨਾਂ, ਉਦਯੋਗ ਅਤੇ ਵਪਾਰਕ ਅਦਾਰੇ ਅਤੇ ਨਾਲ ਹੀ ਸਰਕਾਰੀ ਪ੍ਰੋਗਰਾਮ ਅਤੇ ਹੋਰਨਾਂ ਪ੍ਰੋਗਰਾਮ ਦੇਸ਼ ਭਰ ਵਿੱਚ ਬੰਦ ਰਹਿਣਗੇ। ਸੰਗਠਨ ਨੇ ਕਿਹਾ ਕਿ ਭਾਰਤ ਬੰਦ ਸ਼ਾਂਤਮਈ ਰਹੇਗਾ ਅਤੇ ਕਿਸਾਨ ਇਹ ਯਕੀਨੀ ਬਣਾਉਣਗੇ ਕਿ ਜਨਤਾ ਨੂੰ ਘੱਟੋ -ਘੱਟ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਜਲੰਧਰ 'ਚ ਵੀ ਭਾਰਤ ਬੰਦ ਨੂੰ ਮਿਲਿਆ ਭਰਵਾਂ ਸਮਰਥਨ , ਬੱਸ ਸਟੈਂਡ ਤੋਂ ਨਹੀਂ ਚੱਲੀ ਕੋਈ ਵੀ ਬੱਸ

ਇਸ ਦੌਰਾਨ ਹਸਪਤਾਲਾਂ, ਮੈਡੀਕਲ ਸਟੋਰਾਂ, ਰਾਹਤ ਅਤੇ ਬਚਾਅ ਕਾਰਜਾਂ ਅਤੇ ਜ਼ਰੂਰੀ ਸੇਵਾਵਾਂ ਅਤੇ ਨਿੱਜੀ ਐਮਰਜੈਂਸੀ ਵਿੱਚ ਸ਼ਾਮਲ ਹੋਣ ਵਾਲਿਆਂ ਸਮੇਤ ਸਾਰੇ ਐਮਰਜੈਂਸੀ ਅਦਾਰਿਆਂ ਨੂੰ ਛੋਟ ਦਿੱਤੀ ਜਾਵੇਗੀ। ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਹੜਤਾਲ ਦੌਰਾਨ ਸ਼ਾਂਤੀ ਦੀ ਮੰਗ ਕੀਤੀ ਹੈ ਅਤੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

-PTCNews

Related Post