Bharat Bandh: ਭਾਰਤ ਬੰਦ ਨੂੰ ਵੇਖਦਿਆਂ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ

By  Riya Bawa September 27th 2021 02:12 PM

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ ਅੱਜ ਕਿਸਾਨਾਂ ਵਲੋਂ ਭਾਰਤ ਬੰਦ ਦੀ ਕਾਲ ਦਿੱਤੀ ਗਈ ਸੀ। ਭਾਰਤ ਬੰਦ ਨੂੰ ਵੇਖਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਵੱਡਾ ਬਿਆਨ ਆਇਆ ਹੈ। ਖੇਤੀ ਮੰਤਰੀ ਨੇ ਕਿਹਾ ਹੈ ਕਿ ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅੰਦੋਲਨ ਛੱਡ ਕੇ ਗੱਲਬਾਤ ਦਾ ਰਾਹ ਅਪਨਾਉਣ।

ਸਰਕਾਰ ਕਿਸਾਨਾਂ ਵੱਲੋਂ ਉਠਾਏ ਇਤਰਾਜ਼ਾਂ 'ਤੇ ਵਿਚਾਰ ਕਰਨ ਲਈ ਤਿਆਰ ਹੈ। ਤੋਮਰ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਕਈ ਵਾਰ ਗੱਲ ਕੀਤੀ ਹੈ ਤੇ ਉਸ ਤੋਂ ਬਾਅਦ ਵੀ, ਜੇ ਉਨ੍ਹਾਂ ਨੂੰ ਲੱਗਦਾ ਹੈ ਕਿ ਕੋਈ ਮੁੱਦਾ ਬਾਕੀ ਹੈ, ਤਾਂ ਸਰਕਾਰ ਨਿਸ਼ਚਤ ਤੌਰ 'ਤੇ ਇਸ ਬਾਰੇ ਗੱਲ ਕਰੇਗੀ। ਗੌਰਤਲਬ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਤਿੰਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ 27 ਸਤੰਬਰ ਨੂੰ ‘ਭਾਰਤ ਬੰਦ’ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਆਮ ਲੋਕਾਂ ਦੇ ਨਾਲ-ਨਾਲ ਕਈ ਸਿਆਸੀ ਪਾਰਟੀਆਂ ਤੋਂ ਸਹਿਯੋਗ ਮੰਗਿਆ ਹੈ।

Farmers observe Bharat Bandh to mark a year of farm laws

‘ਭਾਰਤ ਬੰਦ’ ਦੇ ਮੱਦੇਨਜ਼ਰ ਦਿੱਲੀ ਸਮੇਤ ਕਈ ਨੇੜਲੇ ਸੂਬਿਆਂ ਵਿੱਚ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਅੰਦੋਲਨ ਦੇ 10 ਮਹੀਨੇ ਪੂਰੇ ਹੋ ਗਏ ਹਨ ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ।ਇਸ ਦੇ ਨਾਲ ਹੀ ਕਈ ਸਿਆਸੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ‘ਭਾਰਤ ਬੰਦ’ ਨੂੰ ਆਪਣਾ ਸਮਰਥਨ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ‘ਬੰਦ’ ਨੂੰ ਆਪਣਾ ਸਮਰਥਨ ਦਿੱਤਾ ਹੈ।

-PTC News

Related Post