ਕਿਸਾਨ ਅੰਦੋਲਨ ਵਿਚਾਲੇ ਭਲਕੇ 'ਭਾਰਤ ਬੰਦ' ,ਦੇਸ਼ ਭਰ ਦੇ 8 ਕਰੋੜ ਵਪਾਰੀਆਂ ਦੇ ਸੰਗਠਨ ਨੇ ਕੀਤਾ ਐਲਾਨ

By  Shanker Badra February 25th 2021 04:46 PM

ਨਵੀਂ ਦਿੱਲੀ : ਕਿਸਾਨ ਅੰਦੋਲਨ ਦੇ ਵਿਚਕਾਰ ਭਲਕੇ 'ਭਾਰਤ ਬੰਦ' ਦਾ ਐਲਾਨ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ, ਗੁਡਜ਼ ਐਂਡ ਸਰਵਿਸ ਟੈਕਸ, ਈ-ਬਿੱਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਵਪਾਰ ਸੰਗਠਨ ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ ਵੱਲੋਂ ਸ਼ੁੱਕਰਵਾਰ ਨੂੰ 'ਭਾਰਤ ਬੰਦ' ਦਾ ਐਲਾਨ ਕੀਤਾ ਗਿਆ ਹੈ। ਦੇਸ਼ ਭਰ ਦੇ 8 ਕਰੋੜ ਵਪਾਰੀ 26 ਫਰਵਰੀ ਨੂੰ ਹੋਣ ਵਾਲੇ ਭਾਰਤ ਬੰਦ ਵਿੱਚ ਸ਼ਾਮਲ ਹੋਣਗੇ।

Bharat Bandh on 26 Feb : Protest against rising fuel prices, GST , commercial markets to remain shut ਕਿਸਾਨ ਅੰਦੋਲਨ ਵਿਚਾਲੇ ਭਲਕੇ 'ਭਾਰਤ ਬੰਦ' ,ਦੇਸ਼ ਭਰ ਦੇ 8 ਕਰੋੜ ਵਪਾਰੀਆਂ ਦੇ ਸੰਗਠਨ ਨੇ ਕੀਤਾ ਐਲਾਨ

ਪੜ੍ਹੋ ਹੋਰ ਖ਼ਬਰਾਂ : ਮਰਹੂਮ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ 'ਚ ਪਹੁੰਚੇ ਬੱਬੂ ਮਾਨ ਤੇ ਹਰਭਜਨ ਮਾਨ , ਭੇਂਟ ਕੀਤੀ ਸ਼ਰਧਾਂਜਲੀ

ਦੇਸ਼ ਦੇ 8 ਕਰੋੜ ਵਪਾਰੀਆਂ ਨੇ ਹੜਤਾਲ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਟਰਾਂਸਪੋਰਟਰਾਂ ਦੇ ਸੰਗਠਨ ਨੇ ਵੀ ਇਸ ਦਿਨ 'ਚੱਕਾ ਜਾਮ' ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਦੇਸ਼ ਭਰ ਵਿੱਚ ਸਵੇਰੇ 6 ਵਜੇ ਤੋਂ ਸ਼ਾਮ 8 ਵਜੇ ਤੱਕ ਟ੍ਰੈਫਿਕ ਜਾਮ ਰਹੇਗਾ। ਇਸ ਨਾਲ ਲੋਕਾਂ ਨੂੰ ਮੁਸ਼ਕਲਾਂ ਹੋ ਸਕਦੀਆਂ ਹਨ। ਇਹ ਬੰਦ ਜੀਐਸਟੀ ਦੇ ਪ੍ਰਬੰਧਾਂ ਦੀ ਸਮੀਖਿਆ ਦੀ ਮੰਗ ਕਰਨ ਲਈ ਕੀਤਾ ਜਾ ਰਿਹਾ ਹੈ।

ਕਿਸਾਨ ਅੰਦੋਲਨ ਵਿਚਾਲੇ ਭਲਕੇ 'ਭਾਰਤ ਬੰਦ' ,ਦੇਸ਼ ਭਰ ਦੇ 8 ਕਰੋੜ ਵਪਾਰੀਆਂ ਦੇ ਸੰਗਠਨ ਨੇ ਕੀਤਾ ਐਲਾਨ

ਜੀਐਸਟੀ (GST) ਪ੍ਰਬੰਧ ਨੂੰ ਸਰਲ ਬਣਾਉਣ ਦੀ ਮੰਗ ਨੂੰ ਲੈ ਕੇ ਵਪਾਰੀਆਂ ਦੀ ਸਰਬੋਤਮ ਸੰਸਥਾ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟ੍ਰੇਡਰਜ਼ (ਸੀਏਟੀ) ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੜਕ ਟਰਾਂਸਪੋਰਟ ਸੈਕਟਰ ਦੀ ਸਰਬੋਤਮ ਸੰਸਥਾਆਲ ਇੰਡੀਆ ਟਰਾਂਸਪੋਰਟਰਜ਼ ਵੈੱਲਫੇਅਰ ਐਸੋਸੀਏਸ਼ਨ(AITWA) ਨੇ ਕੈੱਟ ਦੇ ਸਮਰਥਨ ਵਿਚ ਇਸ ਦਿਨ 'ਚੱਕਾ ਜਾਮ' ਦਾ ਐਲਾਨ ਕੀਤਾ ਹੈ। ਇਸ ਦੇ ਕਾਰਨ ਸਾਰੇ ਵਪਾਰਕ ਬਾਜ਼ਾਰ 26 ਫਰਵਰੀ ਨੂੰ ਬੰਦ ਰਹਿਣਗੇ।

Bharat Bandh on 26 Feb : Protest against rising fuel prices, GST , commercial markets to remain shut ਕਿਸਾਨ ਅੰਦੋਲਨ ਵਿਚਾਲੇ ਭਲਕੇ 'ਭਾਰਤ ਬੰਦ' ,ਦੇਸ਼ ਭਰ ਦੇ 8 ਕਰੋੜ ਵਪਾਰੀਆਂ ਦੇ ਸੰਗਠਨ ਨੇ ਕੀਤਾ ਐਲਾਨ

ਟਰਾਂਸਪੋਰਟਰ ਸੰਗਠਨ ਵੀ ਇਸ ਹੜਤਾਲ ਵਿਚ ਸ਼ਾਮਲ ਹੋਣਗੇ। ਸਾਰੀਆਂ ਰਾਜ ਪੱਧਰੀ ਟ੍ਰਾਂਸਪੋਰਟ ਐਸੋਸੀਏਸ਼ਨਾਂ ਨੇ ਭਾਰਤ ਸਰਕਾਰ ਦੁਆਰਾ ਪੇਸ਼ ਕੀਤੇ ਨਵੇਂ ਈ-ਵੇਅ ਬਿੱਲ ਕਾਨੂੰਨਾਂ ਦੇ ਵਿਰੋਧ ਵਿੱਚ ਸੀਏਟੀ ਦਾ ਸਮਰਥਨ ਕੀਤਾ ਹੈ। ਟਰਾਂਸਪੋਰਟ ਸੰਸਥਾਵਾਂ ਨੇ ਇਸ ਦੌਰਾਨ ਦਫਤਰ ਬੰਦ ਕਰਨ ਦਾ ਐਲਾਨ ਕੀਤਾ ਹੈ। ਕਿਸੇ ਵੀ ਪ੍ਰਕਾਰ ਦੇ ਮਾਲ ਦੀ ਬੁਕਿੰਗ, ਸਪੁਰਦਗੀ, ਲੋਡਿੰਗ / ਅਨਲੋਡਿੰਗ ਬੰਦ ਰਹੇਗੀ।

ਕਿਸਾਨ ਅੰਦੋਲਨ ਵਿਚਾਲੇ ਭਲਕੇ 'ਭਾਰਤ ਬੰਦ' ,ਦੇਸ਼ ਭਰ ਦੇ 8 ਕਰੋੜ ਵਪਾਰੀਆਂ ਦੇ ਸੰਗਠਨ ਨੇ ਕੀਤਾ ਐਲਾਨ

ਇਸ ਦਾ ਪ੍ਰਾਈਵੇਟ ਟ੍ਰਾਂਸਪੋਰਟ 'ਤੇ ਵੀ ਅਸਰ ਪੈ ਸਕਦਾ ਹੈ ਕਿਉਂਕਿ ਟਰਾਂਸਪੋਰਟਰਜ਼ ਐਸੋਸੀਏਸ਼ਨ ਨੇ ਸਾਰੀਆਂ ਟ੍ਰਾਂਸਪੋਰਟ ਕੰਪਨੀਆਂ ਨੂੰ ਕਿਹਾ ਹੈ ਕਿ ਉਹ ਪ੍ਰਤੀਕ ਪ੍ਰਦਰਸ਼ਨ ਵਜੋਂ ਸਵੇਰੇ 6 ਵਜੇ ਤੋਂ ਸ਼ਾਮ 8 ਵਜੇ ਤੱਕ ਆਪਣੀਆਂ ਗੱਡੀਆਂ ਖੜ੍ਹੀਆਂ ਰੱਖਣ। ਹਾਲਾਂਕਿ,ਰਿਪੋਰਟਾਂ ਦੇ ਅਨੁਸਾਰ ਆਲ ਇੰਡੀਆ ਮੋਟਰ ਟ੍ਰਾਂਸਪੋਰਟ ਕਾਂਗਰਸ ਅਤੇ ਭਾਈਚਾਰਾ ਆਲ ਇੰਡੀਆ ਟਰੱਕ ਆਪਰੇਟਰ ਵੈਲਫੇਅਰ ਐਸੋਸੀਏਸ਼ਨ ਭਾਰਤ ਬੰਦ ਦੌਰਾਨ ਇਸ ਵਿੱਚ ਹਿੱਸਾ ਨਹੀਂ ਲਵੇਗਾ।

ਪੜ੍ਹੋ ਹੋਰ ਖ਼ਬਰਾਂ : ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਵਿਛੋੜੇ ਤੋਂ ਬਾਅਦ ਪਤਨੀ ਅਮਰ ਨੂਰੀ ਦਾ ਰੋ-ਰੋ ਬੁਰਾ ਹਾਲ

Bharat Bandh on 26 Feb : Protest against rising fuel prices, GST , commercial markets to remain shut ਕਿਸਾਨ ਅੰਦੋਲਨ ਵਿਚਾਲੇ ਭਲਕੇ 'ਭਾਰਤ ਬੰਦ' ,ਦੇਸ਼ ਭਰ ਦੇ 8 ਕਰੋੜ ਵਪਾਰੀਆਂ ਦੇ ਸੰਗਠਨ ਨੇ ਕੀਤਾ ਐਲਾਨ

ਕੈਟ ਦੇ ਜਨਰਲ ਸੱਕਤਰ ਪ੍ਰਵੀਨ ਖੰਡੇਲਵਾਲ ਨੇ ਕਿਹਾ ਕਿ 26 ਫਰਵਰੀ ਨੂੰ ਦੇਸ਼ ਭਰ ਵਿਚ 1500 ਥਾਵਾਂ 'ਤੇ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਕੇਂਦਰ ਸਰਕਾਰ, ਰਾਜ ਸਰਕਾਰਾਂ ਅਤੇ ਜੀਐਸਟੀ ਕੌਂਸਲ ਨੂੰ ਗੁਡਜ਼ ਐਂਡ ਸਰਵਿਸਿਜ਼ ਟੈਕਸ (ਜੀਐਸਟੀ) ਦੇ ਸਖਤ ਪ੍ਰਬੰਧਾਂ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ। ਦੇਸ਼ ਭਰ ਦੇ ਸਾਰੇ ਬਾਜ਼ਾਰ ਬੰਦ ਰਹਿਣਗੇ ਅਤੇ ਸਾਰੇ ਰਾਜਾਂ ਦੇ ਵੱਖ -ਵੱਖ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

-PTCNews

Related Post