ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ , ਪੰਜਾਬ ਵੀ ਮੁਕੰਮਲ ਬੰਦ, ਬੱਸ ਸੇਵਾਵਾਂ ਠੱਪ

By  Shanker Badra December 8th 2020 10:33 AM -- Updated: December 8th 2020 08:39 PM

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ , ਪੰਜਾਬ ਵੀ ਮੁਕੰਮਲ ਬੰਦ, ਬੱਸ ਸੇਵਾਵਾਂ ਠੱਪ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਅੱਜ ਸਵੇਰੇ ਅੱਠ ਵਜੇ ਤੋਂ ਲੈ ਕੇ ਸ਼ਾਮ ਤੱਕ ਪੂਰਾ ਦੇਸ਼ ਬੰਦ ਰਹੇਗਾ। ਇਸ ਦੇ ਨਾਲ ਹੀ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਤਿੰਨ ਵਜੇ ਤੱਕ ਪੂਰੀ ਤਰ੍ਹਾਂ ਨਾਲ ਚੱਕਾ ਜਾਮ ਰਹੇਗਾ। ਹਾਲਾਂਕਿ ਬੰਦ ਦੌਰਾਨ ਐਂਬੂਲੈਂਸਾਂ ਸਮੇਤ ਹੋਰ ਐਮਰਜੈਂਸੀ ਸੇਵਾਵਾਂ ਨੂੰ ਚੱਲਦੀਆਂ ਰਹਿਣਗੀਆਂ।

Bharat Bandh on 8 December against Central Government's Farm laws 2020 ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ , ਪੰਜਾਬ ਵੀ ਮੁਕੰਮਲ ਬੰਦ, ਬੱਸ ਸੇਵਾਵਾਂ ਠੱਪ

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਦੇਸ਼ ਭਰ 'ਚ ਪੂਰਨ ਸਮਰਥਨ ਮਿਲਿਆ ਹੈ। ਪੰਜਾਬ ਵਿੱਚ ਵੀ ਸਾਰੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ ਅਤੇ ਬੰਦ ਦੌਰਾਨ ਕਿਸਾਨਾਂ, ਵਪਾਰੀਆਂ, ਦੁਕਾਨਦਾਰਾਂ, ਕਾਰੋਬਾਰੀਆਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਨੌਜਵਾਨਾਂ ਵੱਲੋਂ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਭਰਵਾਂ ਸਹਿਯੋਗ ਦਿੱਤਾ ਗਿਆ ਹੈ। ਭਾਰਤ ਬੰਦ ਦੌਰਾਨ ਦੁਕਾਨਾਂ ਅਤੇ ਕਾਰੋਬਾਰ ਬੰਦ ਰਹਿਣਗੇ। ਪੈਟਰੋਲ ਪੰਪ ਵੀ ਬੰਦ ਰਹਿਣਗੇ।

Bharat Bandh on 8 December against Central Government's Farm laws 2020 ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ , ਪੰਜਾਬ ਵੀ ਮੁਕੰਮਲ ਬੰਦ, ਬੱਸ ਸੇਵਾਵਾਂ ਠੱਪ

ਉੱਥੇ ਹੀ ਇਸ ਨੂੰ ਵੇਖਦਿਆਂ ਮੰਗਲਵਾਰ ਸਵੇਰ ਤੋਂ ਬੱਸਾਂ ਦਾ ਸੰਚਾਲਨ ਬੰਦ ਰਹੇਗਾ। ਇਸ ਲਈ ਯਾਤਰੀ ਸੋਚ-ਸਮਝ ਕੇ ਸਫਰ 'ਤੇ ਜਾਣ ਲਈ ਨਿਕਲਣ, ਨਹੀਂ ਤਾਂ ਉਨ੍ਹਾਂ ਨੂੰ ਬੱਸ ਅੱਡਿਆਂ ਤੋਂ ਨਿਰਾਸ਼ ਹੋ ਕੇ ਵਾਪਸ ਜਾਣਾ ਪੈ ਸਕਦਾ ਹੈ।ਪ੍ਰਾਈਵੇਟ ਟਰਾਂਸਪੋਟਰਾਂ ਵਲੋਂ ਵੀ ਬੱਸਾਂ ਨਾ ਚਲਾਉਣ ਦਾ ਫੈਸਲਾ ਲਿਆ ਗਿਆ ਹੈ ਕਿਉਂਕਿ ਬੰਦ ਦੌਰਾਨ ਚੱਲਣ ਵਾਲੀਆਂ ਬੱਸਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ , ਪੰਜਾਬ ਵੀ ਮੁਕੰਮਲ ਬੰਦ, ਬੱਸ ਸੇਵਾਵਾਂ ਠੱਪ

ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਹੁਣ ਪੂਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ। ਕਿਸਾਨੀ ਅੰਦੋਲਨ ਨੂੰ ਹਰ ਵਰਗ ਹਰ ਤਬਕੇ ਦਾ ਸਾਥ ਮਿਲ ਰਿਹਾ ਹੈ , ਇਹ ਅੰਦੋਲਨ ਹੁਣ ਆਮ ਲੋਕਾਂ ਦਾ ਅੰਦੋਲਨ ਬਣ ਗਿਆ ਹੈ। ਇਸ ਅੰਦੋਲਨ ਨੂੰ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਸਾਥ ਮਿਲ ਰਿਹਾ ਹੈ, ਉੱਥੇ ਹੀ ਵਿਦੇਸ਼ਾਂ ਵਿੱਚ ਵੀ ਕਿਸਾਨਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਿਆਸੀ ਪਾਰਟੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ।

-PTCNews

Related Post