ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਪੰਜਾਬ ਦੇ ਕੈਬਨਿਟ ਮੰਤਰੀਆਂ ਨਾਲ ਹੋਈ ਮੀਟਿੰਗ

By  Shanker Badra October 19th 2020 05:27 PM -- Updated: October 20th 2020 12:05 PM

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਪੰਜਾਬ ਦੇ ਕੈਬਨਿਟ ਮੰਤਰੀਆਂ ਨਾਲ ਹੋਈ ਮੀਟਿੰਗ:ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਦੌਰਾਨ 3 ਮੈਂਬਰੀ ਪੰਜਾਬ ਕੈਬਨਿਟ ਕਮੇਟੀ ਵੱਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ 11 ਮੈਂਬਰੀ ਵਫਦ ਨਾਲ ਮੀਟਿੰਗ ਕੀਤੀ ਗਈ ਹੈ। ਜਥੇਬੰਦੀ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮੇਟੀ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲ ਦਾ ਖਰੜਾ ਅੱਜ ਦਿਖਾਉਣ ਤੋਂ ਤਾਂ ਕਾਨੂੰਨੀ ਮਜਬੂਰੀ ਕਹਿ ਕੇ ਨਾਂਹ ਕਰ ਦਿੱਤੀ ਗਈ। ਪੰਜਾਬ ਸਰਕਾਰ ਦੁਆਰਾ 2017 ਵਿੱਚ ਅਤੇ ਉਸ ਤੋਂ ਪਹਿਲਾਂ ਪਾਸ ਕੀਤੇ ਖੁੱਲ੍ਹੀ ਨਿੱਜੀ ਖਰੀਦ ਵਾਲੇ ਮੰਡੀਕਰਨ ਕਾਨੂੰਨ ਰੱਦ ਕਰਨ ਦੀ ਮੰਗ ਬਾਰੇ ਮੁੜ ਘੋਖਣ ਦੀ ਗੱਲ ਕਹੀ ਗਈ। ਕਿਸਾਨਾਂ ਮਜਦੂਰਾਂ ਤੇ ਹੋਰ ਸੰਘਰਸ਼ਸ਼ੀਲ ਲੋਕਾਂ ਵਿਰੁੱਧ ਮੜ੍ਹੇ ਹੋਏ ਪੁਲਿਸ ਕੇਸ ਵਾਪਸ ਲੈਣ ਬਾਰੇ ਪੂਰੀ ਕਾਰਵਾਈ ਦੀਵਾਲੀ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਗਿਆ।

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਪੰਜਾਬ ਦੇ ਕੈਬਨਿਟ ਮੰਤਰੀਆਂ ਨਾਲ ਹੋਈ ਮੀਟਿੰਗ

ਕਿਸਾਨਾਂ ਮਜਦੂਰਾਂ ਦੀ ਮੁਕੰਮਲ ਕਰਜਾ ਮੁਕਤੀ ਦੀ ਮੰਗ ਸੰਬੰਧੀ ਖਜ਼ਾਨਾ ਖਾਲੀ ਹੋਣ ਦੀ ਰਟ ਲਾਉਣ ਦੇ ਬਾਵਜ਼ੂਦ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਹਿਕਾਰੀ ਸਭਾਵਾਂ ਵੱਲ ਬਕਾਇਆ ਖੜ੍ਹੇ ਸਮੁੱਚੇ ਕਰਜੇ 560 ਕਰੋੜ ਰੁਪਏ ਖ਼ਤਮ ਕਰਨ ਦਾ ਫੈਸਲਾ ਕਰਨ ਬਾਰੇ ਦੱਸਿਆ ਗਿਆ, ਜਿਨ੍ਹਾਂ ਦੀ ਗਿਣਤੀ ਲਗਭਗ 3 ਲੱਖ 12 ਹਜ਼ਾਰ ਬਣਦੀ ਹੈ। ਯੂਪੀ ਜਾਂ ਹੋਰ ਰਾਜਾਂ ਤੋਂ ਵਪਾਰੀਆਂ ਵੱਲੋਂ ਝੋਨਾ ਸਸਤਾ ਖਰੀਦ ਕੇ ਪੰਜਾਬ ਦੇ ਸ਼ੈਲਰਾਂ ‘ਚ ਲਾਉਣ ਤੋਂ ਰੋਕਣ ਬਾਰੇ ਕਮੇਟੀ ਵੱਲੋਂ ਇਹ ਰੋਕਾਂ ਸਖਤੀ ਨਾਲ ਲਾਉਣ ਦਾ ਭਰੋਸਾ ਦਿੱਤਾ ਗਿਆ।

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਪੰਜਾਬ ਦੇ ਕੈਬਨਿਟ ਮੰਤਰੀਆਂ ਨਾਲ ਹੋਈ ਮੀਟਿੰਗ

ਮੌਜੂਦਾ ਘੋਲ਼ ‘ਚ ਕੱਲ੍ਹ ਤੱਕ ਸ਼ਹੀਦ ਹੋਣ ਵਾਲੇ 10 ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਤੇ 1-1 ਜੀਅ ਨੂੰ ਪੱਕੇ ਰੁਜ਼ਗਾਰ ਦੀ ਮੰਗ ਬਾਰੇ ਜਲਦੀ ਫੈਸਲਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਸੂਬਾ ਆਗੂ ਰੂਪ ਸਿੰਘ ਛੰਨਾਂ, ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪੰਮੀ, ਰਾਜਵਿੰਦਰ ਸਿੰਘ ਰਾਮਨਗਰ, ਅਮਰੀਕ ਸਿੰਘ ਗੰਢੂਆਂ ਅਤੇ ਮਨਜੀਤ ਸਿੰਘ ਨਿਆਲ ਸ਼ਾਮਲ ਸਨ।

Bhartiya Kisan Union (Ekta Ugrahan) meeting Punjab Cabinet Ministers ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਪੰਜਾਬ ਦੇ ਕੈਬਨਿਟ ਮੰਤਰੀਆਂ ਨਾਲ ਹੋਈ ਮੀਟਿੰਗ

ਉਗਰਾਹਾਂ ਵੱਲੋਂ ਐਲਾਨ ਕੀਤਾ ਗਿਆ ਕਿ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਮੋਦੀ ਭਾਜਪਾ ਸਰਕਾਰ ਤੇ ਸਾਮਰਾਜੀ ਕਾਰਪੋਰੇਸ਼ਨਾਂ ਖਿਲਾਫ਼ ਮੌਜੂਦਾ ਅਣਮਿਥੇ ਸਮੇਂ ਦਾ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ, ਜਿਹੜਾ ਅੱਜ ਵੀ 9 ਭਾਜਪਾ ਆਗੂਆਂ ਤੇ ਕਾਰਪੋਰੇਟ ਕਾਰੋਬਾਰਾਂ ਸਣੇ 5 ਦਰਜਨ ਥਾਂਵਾਂ ‘ਤੇ 60 ਹਜ਼ਾਰ ਤੋਂ ਵੱਧ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਤੇ ਔਰਤਾਂ ਦੀ ਸ਼ਮੂਲੀਅਤ ਨਾਲ ਜਾਰੀ ਹੈ। ਇਹ ਸੰਘਰਸ਼ ਸਭਨਾਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲਵੀਂ ਸਾਂਝ ਬਰਕਰਾਰ ਰੱਖਦਿਆਂ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ ।

-PTCNews

Related Post