ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਭਵਾਨੀਗੜ੍ਹ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

By  Shanker Badra June 3rd 2019 12:54 PM

ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਭਵਾਨੀਗੜ੍ਹ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ:ਭਵਾਨੀਗੜ੍ਹ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ।ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ।

Bhawanigarh near village Faguwala Distressed by Loan Farmer suicide ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਭਵਾਨੀਗੜ੍ਹ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਭਵਾਨੀਗੜ੍ਹ ਦੇ ਨੇੜਲੇ ਪਿੰਡ ਫੱਗੂਵਾਲਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਨੇ ਜ਼ਹਿਰੀਲੀ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀ ਪਛਾਣ ਬਿੱਕਰ ਸਿੰਘ ਵਜੋਂ ਹੋਈ ਹੈ।

Bhawanigarh near village Faguwala Distressed by Loan Farmer suicide ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਭਵਾਨੀਗੜ੍ਹ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਇਸ ਦੌਰਾਨ ਮ੍ਰਿਤਕ ਬਿੱਕਰ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਨੇ ਦੱਸਿਆ ਉਸ ਦੇ ਪਿਤਾ ਦੇ ਸਿਰ ਆੜ੍ਹਤੀਏ ਦਾ 15 ਲੱਖ ਅਤੇ ਬੈਂਕਾਂ ਦਾ 5 ਲੱਖ ਰੁਪਏ ਦੇ ਕਰੀਬ ਕਰਜ਼ਾ ਚੜ੍ਹਿਆ ਹੋਇਆ ਸੀ।ਜਿਸ ਕਰਕੇ ਉਹ ਪਿਛਲੇ ਕਾਫ਼ੀ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।ਇਸੇ ਪ੍ਰੇਸ਼ਾਨੀ ਦੇ ਚਲਦਿਆਂ ਬੀਤੇ ਦਿਨ ਉਸ ਦੇ ਪਿਤਾ ਨੇ ਖੇਤ ਜਾ ਕੇ ਜ਼ਹਿਰੀਲੀ ਗੋਲੀਆਂ ਨਿਗਲ ਲਈਆਂ ਅਤੇ ਹਸਪਤਾਲ ਜਾਂਦੇ ਸਮੇਂ ਰਸਤੇ ਵਿਚ ਹੀ ਉਸ ਦੇ ਪਿਤਾ ਨੇ ਦਮ ਤੋੜ ਦਿੱਤਾ।

-PTCNews

Related Post