ਸਵਾਈਨ ਫਲੂ ਦਾ ਕਹਿਰ ਜਾਰੀ ,ਭਵਾਨੀਗੜ੍ਹ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ

By  Shanker Badra January 21st 2019 01:45 PM

ਸਵਾਈਨ ਫਲੂ ਦਾ ਕਹਿਰ ਜਾਰੀ ,ਭਵਾਨੀਗੜ੍ਹ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ:ਭਵਾਨੀਗੜ੍ਹ : ਪੰਜਾਬ ਸਮੇਤ ਦੇਸ਼ ਭਰ ‘ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ, ਜਿਸ ਦੌਰਾਨ ਕਈ ਕੇਸ ਸਾਹਮਣੇ ਆ ਚੁੱਕੇ ਹਨ।ਦੇਸ਼ ਵਿੱਚ ਸਵਾਈਨ ਫਲੂ ਨਾਲ ਲਗਾਤਰ ਹੋ ਰਹੀਆਂ ਮੌਤਾਂ ਨੇ ਲੋਕਾਂ ਲਈ ਫ਼ਿਕਰ ਪੈਦਾ ਕਰ ਦਿੱਤਾ ਹੈ।ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਸਬ ਡਵੀਜ਼ਨ 'ਚ ਪੈਂਦੇ ਪਿੰਡ ਸੰਗਤਪੁਰ 'ਚ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਔਰਤ ਦੀ ਮੌਤ ਸਵਾਈਨ ਫਲੂ ਨਾਲ ਹੋਣ ਬਾਰੇ ਸਿਹਤ ਵਿਭਾਗ ਦੀ ਟੀਮ ਨੇ ਪੁਸ਼ਟੀ ਕੀਤੀ ਹੈ।

Bhawanigarh swine flu Due Pritam Kaur Death ਸਵਾਈਨ ਫਲੂ ਦਾ ਕਹਿਰ ਜਾਰੀ , ਭਵਾਨੀਗੜ੍ਹ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ

ਇਸ ਸਬੰਧੀ ਸਿਹਤ ਅਫ਼ਸਰ ਧਰਮਪਾਲ ਸਿੰਘ ਨੇ ਦੱਸਿਆ ਹੈ ਕਿ ਪਿੰਡ ਸੰਗਤਪੁਰ ਦੀ ਵਾਸੀ ਪ੍ਰੀਤਮ ਕੌਰ, ਜੋ ਕੁੱਝ ਦਿਨ ਪਹਿਲਾਂ ਸਵਾਈਨ ਫਲੂ ਦਾ ਸ਼ਿਕਾਰ ਹੋ ਗਈ ਸੀ।ਜਿਸ ਤੋਂ ਬਾਅਦ ਉਸਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ,ਜਿਸ ਤੋਂ ਬਾਅਦ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਰੈਫ਼ਰ ਕੀਤਾ ਗਿਆ ਸੀ ਅਤੇ ਅੱਜ ਉੱਥੇ ਉਸਦੀ ਮੌਤ ਹੋ ਗਈ ਹੈ।ਇਸ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਵਲੋਂ ਸਿਹਤ ਵਿਭਾਗ ਦੀ ਟੀਮ ਨਾਲ ਔਰਤ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਦੀ ਜਾਂਚ ਕਰਨ ਦੇ ਨਾਲ ਹੀ ਲੋਕਾਂ ਨੂੰ ਸਵਾਈਨ ਫਲੂ ਸਬੰਧੀ ਜਾਣਕਾਰੀ ਵੀ ਦਿੱਤੀ ਹੈ।

Bhawanigarh swine flu Due Pritam Kaur Death ਸਵਾਈਨ ਫਲੂ ਦਾ ਕਹਿਰ ਜਾਰੀ , ਭਵਾਨੀਗੜ੍ਹ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ

ਦੱਸ ਦੇਈਏ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।ਸਵਾਈਨ ਫਲੂ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਮੌਸਮੀ ਫਲੂ ਵਾਂਗ ਇੱਕ ਤੋਂ ਦੂਜੇ ਵਿਅਕਤੀ ਤਕ ਫੈਲਦੀ ਹੈ।

Bhawanigarh swine flu Due Pritam Kaur Death ਸਵਾਈਨ ਫਲੂ ਦਾ ਕਹਿਰ ਜਾਰੀ , ਭਵਾਨੀਗੜ੍ਹ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ

ਇਸ ਦਾ ਵਾਇਰਸ ਖੰਘ ਜਾਂ ਨਜ਼ਲੇ ਵਾਲੇ ਮਰੀਜ਼ਾਂ ਦੇ ਖੰਘਣ ਜਾਂ ਨਜ਼ਲੇ ਦੇ ਤਰਲ-ਕਣਾਂ ਨਾਲ ਹਵਾ ਵਿੱਚ ਰਲ ਕੇ ਤੰਦਰੁਸਤ ਵਿਅਕਤੀ ਤਕ ਪੁੱਜਦਾ ਹੈ।ਦੇਸ਼ ਭਰ ਵਿੱਚ ਕਈ ਸੂਬਿਆਂ ਦੇ ਨਾਲ ਪੰਜਾਬ ‘ਚ ਵੀ ਇਸਦਾ ਕਹਿਰ ਜਾਰੀ ਹੈ।

-PTCNews

Related Post