ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਹੁਣ 19 ਅਪ੍ਰੈਲ ਨੂੰ ਪਵੇਗਾ : ਭਾਈ ਗੋਬਿੰਦ ਸਿੰਘ ਲੌਂਗੋਵਾਲ

By  Shanker Badra April 8th 2020 07:20 PM -- Updated: April 8th 2020 07:22 PM

ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਹੁਣ 19 ਅਪ੍ਰੈਲ ਨੂੰ ਪਵੇਗਾ:ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਹੁਣ 19 ਅਪ੍ਰੈਲ ਨੂੰ ਪਾਏ ਜਾਣਗੇ। ਇਹ ਜਾਣਕਾਰੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਹਨ, ਇਸ ਲਈ ਉਨ੍ਹਾਂ ਦੇ ਕਹਿਣ ਤੇ ਇਹ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਈ ਸਾਹਿਬ ਦੇ ਸਮੁੱਤਰ  ਅਮਿਤੇਸ਼ਵਰ ਸਿੰਘ ਅਨੁਸਾਰ ਉਨ੍ਹਾਂ ਦੇ ਪਰਿਵਾਰਕ ਜੀਅ ਭੋਗ ਸਮੇਂ ਹਾਜ਼ਰ ਹੋਣਾ ਚਾਹੁੰਦੇ ਹਨ।

ਇਸ ਲਈ ਹੁਣ 9 ਅਪ੍ਰੈਲ ਦੀ ਥਾਂ 17 ਅਪ੍ਰੈਲ ਨੂੰ ਸ੍ਰੀ ਅਖੰਡਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 19 ਅਪ੍ਰੈਲ ਨੂੰ ਭੋਗ ਉਪਰੰਤ ਅੰਤਿਮ ਅਰਦਾਸ ਹੋਵੇਗੀ।

-PTCNews

Related Post