ਗੁਰੂਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਸ਼ਚਾਤਾਪ ਵਜੋਂ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

By  Shanker Badra October 7th 2020 12:55 PM

ਗੁਰੂਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਸ਼ਚਾਤਾਪ ਵਜੋਂ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ:ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪਬਲਿਕੇਸ਼ਨ ਵਿਭਾਗ ਵਿਖੇ 2016 ਵਿਚ ਅੱਗ ਲੱਗਣ ਦੀ ਘਟਨਾ ਦੌਰਾਨ ਅਗਨ ਭੇਟ ਹੋਏ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਸਬੰਧੀ ਪਸ਼ਚਾਤਾਪ ਵਜੋਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਹਨ। ਅੱਜ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਰਾਏ ਸਿੰਘ ਦੇ ਰਾਗੀ ਜੱਥੇ ਨੇ ਗੁਰੂ ਬਾਣੀ ਕੀਰਤਨ ਕੀਤਾ ਹੈ।

ਗੁਰੂਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਸ਼ਚਾਤਾਪ ਵਜੋਂ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਵੈ ਇੱਛਾ ਨਾਲ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤਰਿਮ ਕਮੇਟੀ ਨੇ ਬੀਤੀ 18 ਸਤੰਬਰ ਨੂੰ ਨੈਤਿਕਤਾ ਦੇ ਆਧਾਰ 'ਤੇ ਖਿਮਾ ਯਾਚਣਾ ਕੀਤੀ ਸੀ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਸੀ ਤੇ ਪੰਜ ਸਿੰਘ ਸਾਹਿਬਾਨ ਵਲੋਂ ਮੌਜੂਦਾ ਅੰਤਰਿਮ ਕਮੇਟੀ ਨੂੰ ਧਾਰਮਿਕ ਸਜ਼ਾ ਲਾਈ ਗਈ ਸੀ।

ਗੁਰੂਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਸ਼ਚਾਤਾਪ ਵਜੋਂ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਇਸੇ ਤਹਿਤ ਹੀ ਗੁਰੂਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ ਸਨ ,ਜਿਸ ਦੇ ਅੱਜ ਭੋਗ ਪਾਏ ਗਏ ਹਨ। ਇਸ ਮੌਕੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਹਰਜਿੰਦਰ ਸਿੰਘ ਧਾਮੀ,ਗੁਰਮੁਖ ਸਿੰਘ ਖਾਲਸਾ ਅਤੇ ਅੰਤਰਿਮ ਕਮੇਟੀ ਦੇ ਮੈਬਰ ਮੌਜੂਦ ਸਨ।

ਗੁਰੂਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਸ਼ਚਾਤਾਪ ਵਜੋਂ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਇਸ ਦੌਰਾਨ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ  ਸਮੁੱਚੀ ਅੰਤਰਿਮ ਕਮੇਟੀ ਵਲੋਂ ਇਕ ਘੰਟੇ ਲਈ ਵਿਰਾਸਤੀ ਮਾਰਗ 'ਤੇ ਸਫਾਈ ਦੀ ਸੇਵਾ ਕੀਤੀ ਗਈ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਤੇ ਸ਼ੁੱਕਰਵਾਰ ਤੱਕ ਰੋਜ਼ਾਨਾ ਇਕ ਘੰਟਾ ਵਿਰਾਸਤੀ ਮਾਰਗ 'ਤੇ ਸੇਵਾ ਤੀ ਜਾਵੇਗੀ।

-PTCNews

Related Post