ਘੱਲੂਘਾਰਾ ਦਿਵਸ ਅਤੇ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਏ ਗਏ ਭੋਗ

By  Shanker Badra June 6th 2020 10:27 AM -- Updated: June 8th 2020 07:51 PM

ਘੱਲੂਘਾਰਾ ਦਿਵਸ ਅਤੇ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਏ ਗਏ ਭੋਗ:ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਅਤੇ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ। ਇਸ ਦੌਰਾਨ ਭੋਗਉਪਰੰਤ ਘੱਲੂਘਾਰਾ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨਕੀਤਾ ਗਿਆ ਹੈ।

ਇਸ ਦੌਰਾਨ ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਕੀਤੇ ਗਏ ਹਨ। ਅੰਮ੍ਰਿਤਸਰ ਸ਼ਹਿਰ ਨੂੰ ਪੂਰੀ ਤਰਾਂ ਸੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੀਡੀਆ ਕਰਮੀਆਂ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ,ਕਿਉਂਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਵਰੇਜ ਲਈ ਬਿਲਕੁਲ ਪਾਬੰਦੀ ਲਗਾਈ ਗਈ ਹੈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ , ਭਾਈ ਗੋਬਿੰਦ ਸਿੰਘ ਲੌਂਗੋਵਾਲ, ਡਾਕਟਰ ਰੂਪ ਸਿੰਘ ਸਮੇਤ ਸਿੰਘ ਸਾਹਿਬਾਨ ਕੁੱਝ ਚੋਣਵੇਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀ ਮੌਜੂਦ ਸਨ।

-PTCNews

Related Post