ਵੱਡੀ ਮਾਤਰਾ 'ਚ ਕਰਦਾ ਸੀ ਇਸ ਗੈਰਕਾਨੂੰਨੀ ਚੀਜ਼ ਦਾ ਧੰਦਾ, ਪੁਲਿਸ ਨੇ ਕੀਤਾ ਪਰਦਾਫਾਸ਼

By  Joshi November 12th 2018 10:01 AM

ਵੱਡੀ ਮਾਤਰਾ 'ਚ ਕਰਦਾ ਸੀ ਇਸ ਗੈਰਕਾਨੂੰਨੀ ਚੀਜ਼ ਦਾ ਧੰਦਾ, ਪੁਲਿਸ ਨੇ ਕੀਤਾ ਪਰਦਾਫਾਸ਼,ਭੋਗਪੁਰ: ਪੰਜਾਬ ਵਿੱਚ ਲਗਾਤਾਰ ਨਸ਼ੇ ਦੀ ਆਮਦ ਵਧਦੀ ਜਾ ਰਹੀ ਹੈ, ਜਿਸ ਦੌਰਾਨ ਪੰਜਾਬ ਦੀ ਜਵਾਨੀ ਦਿਨ ਬ ਦਿਨ ਖਤਮ ਹੁੰਦੀ ਜਾ ਰਹੀ ਹੈ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਪੁਲਿਸ ਸੂਬੇ ਅੰਦਰ ਨਸ਼ੇ ਨੂੰ ਘੱਟ ਕਰਨ ਲਈ ਕੁਝ ਵਿਸ਼ੇਸ਼ ਉਪਰਾਲੇ ਕੀਤੇ ਹਨ।

ਜਿਸ ਦੌਰਾਨ ਉਹ ਵੱਡੇ ਨਸ਼ਾ ਤਸਕਰਾਂ ਨੂੰ ਦਬੋਚਦੇ ਹਨ। ਇਸ ਲੜੀ ਤਹਿਤ ਭੋਗਪੁਰ ਪੁਲਸ ਨੇ ਇੱਕ ਵਿਅਕਤੀ ਨੂੰ 5 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵਿਅਕਤੀ ਬਾਹਰੋਂ ਸ਼ਰਾਬ ਲਿਆ ਕੇ ਇਲਾਕੇ ਵਿੱਚ ਵੇਚਦਾ ਸੀ।

ਹੋਰ ਪੜ੍ਹੋ:ਛੱਤੀਸਗੜ੍ਹ ‘ਚ ਪਹਿਲੇ ਪੜਾਅ ਲਈ 18 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਜਾਰੀ

ਇਸ ਮੌਕੇ ਏ. ਐੱਸ.ਆਈ. ਸਲਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਭੁਲੱਥ ਰੋਡ ’ਤੇ ਮੌਜੂਦ ਸਨ ਕਿ ਚੌਲਾਂਗ ਸਾਈਡ ਤੋਂ ਆਏ ਇਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਨਾਂ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਂ ਲਖਵਿੰਦਰ ਸਿੰਘ ਵਾਸੀ ਤਲਵੰਡੀ ਝੰਦੋਰ ਦੱਸਿਆ।

ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਆਪਣੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ।

—PTC News

Related Post