ਪੰਜਾਬ 'ਚ ਨਹੀਂ ਰੁਕ ਰਿਹਾ ਸਵਾਈਨ ਫਲੂ ਦਾ ਕਹਿਰ, ਭੋਗਪੁਰ 'ਚ 1 ਦੀ ਮੌਤ

By  Jashan A February 15th 2019 07:27 PM

ਪੰਜਾਬ 'ਚ ਨਹੀਂ ਰੁਕ ਰਿਹਾ ਸਵਾਈਨ ਫਲੂ ਦਾ ਕਹਿਰ, ਭੋਗਪੁਰ 'ਚ 1 ਦੀ ਮੌਤ,ਭੋਗਪੁਰ: ਪੰਜਾਬ 'ਚ ਸਵਾਈਨ ਫਲੂ ਦਾ ਕਹਿਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਜਿਸ ਦੌਰਾਨ ਸੂਬੇ 'ਚ ਅਨੇਕਾਂ ਲੋਕ ਮੌਤ ਦੇ ਘਾਟ ਉੱਤਰ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਭੋਗਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਵਿਅਕਤੀ ਦੀ ਮੌਤ ਹੋ ਗਈ।

swine flu ਪੰਜਾਬ 'ਚ ਨਹੀਂ ਰੁਕ ਰਿਹਾ ਸਵਾਈਨ ਫਲੂ ਦਾ ਕਹਿਰ, ਭੋਗਪੁਰ 'ਚ 1 ਦੀ ਮੌਤ

ਨਰੇਸ਼ ਪੁੱਤਰ ਮਦਨ ਲਾਲ ਵਾਸੀ ਮੁਹੱਲਾ ਨਵੀਂ ਅਬਾਦੀ ਵਾਰਡ 12 ਭੋਗਪੁਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਪਿਤਾ ਮਦਨ ਲਾਲ ਅਚਾਨਕ ਬਿਮਾਰ ਹੋ ਗਏ ਸਨ।

swine flu ਪੰਜਾਬ 'ਚ ਨਹੀਂ ਰੁਕ ਰਿਹਾ ਸਵਾਈਨ ਫਲੂ ਦਾ ਕਹਿਰ, ਭੋਗਪੁਰ 'ਚ 1 ਦੀ ਮੌਤ

ਜਿਸ ਤੋਂ ਬਾਅਦ ਉਹਨਾਂ ਨੂੰ ਇਲਾਜ਼ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਸਵਾਈਨ ਫਲੂ ਲਗਾਤਾਰ ਪੈਰ ਪਸਾਰ ਰਿਹਾ ਹੈ, ਜਿਸ ਕਾਰਨ ਹੁਣ ਤੱਕ ਕਈ ਕੇਸ ਸਾਹਮਣੇ ਆਏ ਹਨ।

swine flu ਪੰਜਾਬ 'ਚ ਨਹੀਂ ਰੁਕ ਰਿਹਾ ਸਵਾਈਨ ਫਲੂ ਦਾ ਕਹਿਰ, ਭੋਗਪੁਰ 'ਚ 1 ਦੀ ਮੌਤ

ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।

-PTC News

Related Post