ਜਨਮ ਦਿਨ ਦੀਆਂ ਖੁਸ਼ੀਆਂ ਬਦਲੀਆਂ ਮਾਤਮ 'ਚ, ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

By  Jashan A October 3rd 2019 02:37 PM

ਜਨਮ ਦਿਨ ਦੀਆਂ ਖੁਸ਼ੀਆਂ ਬਦਲੀਆਂ ਮਾਤਮ 'ਚ, ਨੌਜਵਾਨ ਦੀ ਸੜਕ ਹਾਦਸੇ 'ਚ ਮੌਤ,ਤਰਨਤਾਰਨ: ਤਰਨਤਾਰਨ ਦੇ ਭਾਗ ਸ਼ਾਹ ਮੁਹੱਲਾ 'ਚ ਉਸ ਸਮੇਂ ਮਾਤਮ ਪਸਰ ਗਿਆ, ਇਥੇ ਰਹਿੰਦੇ ਇੱਕ ਪਰਿਵਾਰ ਦੇ ਪੁੱਤ ਦੀ ਭੋਪਾਲ 'ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

Accident ਜਾਣਕਾਰੀ ਅਨੁਸਾਰ ਅਰਜੁਨ ਸਿੰਘ (24) ਪੁੱਤਰ ਡਾ. ਬਲਵਿੰਦਰ ਸਿੰਘ ਨਿਵਾਸੀ ਅਰਜੁਨ ਹਸਪਤਾਲ, ਭਾਗ ਸ਼ਾਹ ਮੁਹੱਲਾ, ਤਰਨਤਾਰਨ ਜੋ ਭੋਪਾਲ ਵਿਖੇ 3 ਸਾਲਾਂ ਤੋਂ ਐੱਮ. ਬੀ. ਬੀ. ਐੱਸ. ਦੀ ਪੜ੍ਹਾਈ ਕਰ ਰਿਹਾ ਸੀ ਅਤੇ ਇਹ ਉਸ ਦੀ ਪੜ੍ਹਾਈ ਦਾ ਆਖਰੀ ਸਾਲ ਸੀ।

ਹੋਰ ਪੜ੍ਹੋ: ਰੇਤ ਮਾਫੀਆ ਦੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਜੱਗ-ਜ਼ਾਹਿਰ ਕਰਨ ਦੀ ਮਿਲੀ ਖੌਫਨਾਕ ਸਜ਼ਾ

ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਅਰਜੁਨ ਸਿੰਘ ਦਾ ਬੀਤੇ ਦਿਨ ਜਨਮ ਦਿਨ ਸੀ ਅਤੇ ਉਸ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ।

-PTC News

Related Post