ਭੁਪਿੰਦਰ ਸਿੰਘ ਹਨੀ ਦੀ ਸਿਹਤ ਹੋਈ ਖਰਾਬ, ਹਸਪਤਾਲ 'ਚ ਭਰਤੀ

By  Pardeep Singh March 3rd 2022 01:33 PM -- Updated: March 3rd 2022 01:38 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਸਿਹਤ ਖਰਾਬ ਹੋਣ ਦੀ ਖ਼ਬਰ ਮਿਲੀ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਹਨੀ ਨੂੰ ਈਡੀ ਵੱਲੋਂ ਰਿਮਾਂਡ ਤੋਂ ਲੈਣ ਤੋਂ ਬਾਅਦ ਕਪੂਰਥਲਾ ਜੇਲ੍ਹ ਵਿੱਚ ਕੁਝ ਦਿਨ ਪਹਿਲਾ ਭੇਜਿਆ ਗਿਆ ਸੀ ਜਿੱਥੇ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋਣ ਕਰਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਭੇਜਿਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਨੀ ਦੀ ਤਬੀਅਤ ਐਤਵਾਰ ਸਵੇਰੇ ਖ਼ਰਾਬ ਹੋ ਗਈ ਸੀ ਜਿਸ ਕਰਕੇ ਹਨੀ ਨੂੰ ਕਪੂਰਥਲਾ ਸਿਵਲ ਹਸਪਤਾਲ ਭੇਜਿਆ ਗਿਆ ਸੀ ਪਰ ਉੱਥੇ ਹਨੀ ਦਾ ਬਲੱਡ ਪ੍ਰੈਸ਼ਰ ਬਹੁਤ ਵਧ ਗਿਆ ਸੀ ਅਚਾਨਕ ਅਤੇ ਦਿਲ ਵਿੱਚ ਦਰਦ ਮਹਿਸੂਸ ਕਰ ਰਿਹਾ ਸੀ ਜਿਸ ਕਰਕੇ ਕਪੂਰਥਲਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਸੀ,  ਉੱਥੇ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਦਿਲ ਦਾ ਚੈੱਕਅਪ ਕਰਵਾਉਣ ਲਈ ਕਿਹਾ ਸੀ ਅਤੇ ਅੱਜ ਹਨੀ ਨੂੰ ਇੱਕ ਟੈਸਟ ਸੰਬੰਧੀ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਤੇ ਹਾਰਟ ਦੀ ਦਿੱਕਤ ਪਹਿਲਾਂ ਵੀ ਆਈ ਸੀ। ਮਿਲੀ ਜਾਣਕਾਰੀ ਮੁਤਾਬਿਕ ਹਨੀ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ ਜਿੱਥੇ ਉਨ੍ਹਾਂ ਦੇ ਟੈੱਸਟ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਚੰਨੀ ਦਾ ਭਾਣਜਾ ਭੁਪਿੰਦਰ ਸਿੰਘ ਹਨੀ ਦੇ ਘਰ ਵਿੱਚ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਸੀ ਉਸ ਦੌਰਾਨ ਕਰੋੜਾ ਰੁਪਏ ਦੀ ਨਕਦੀ, ਸੋਨਾ ਅਤੇ ਇਕ ਕੀਮਤੀ ਘੜੀ ਮਿਲੀ ਸੀ। ਇਹ ਵੀ ਪੜ੍ਹੋ:ਯੂਕਰੇਨ 'ਚ ਫਸੇ ਵਿਦਿਆਰਥੀਆਂ ਦਾ ਮੁੱਦਾ ਸੁਪਰੀਮ ਕੋਰਟ 'ਚ ਪੁੱਜਿਆ -PTC News

Related Post