ਕਿਸਾਨਾਂ ਦਾ ਸਰਕਾਰ ਖਿਲਾਫ ਹੱਲਾ ਬੋਲ, ਰੋਡ ਕੀਤਾ ਜਾਮ

By  Jashan A December 3rd 2018 12:13 PM

ਕਿਸਾਨਾਂ ਦਾ ਸਰਕਾਰ ਖਿਲਾਫ ਹੱਲਾ ਬੋਲ, ਰੋਡ ਕੀਤਾ ਜਾਮ,ਬਿਆਸ : ਪੰਜਾਬ ਦੇ ਕਿਸਾਨ ਲਗਾਤਾਰ ਪੰਜਾਬ ਸਰਕਾਰ ਖਿਲਾਫ ਹੱਲਾ ਬੋਲ ਰਹੇ ਹਨ। ਇਸੇ ਦੌਰਾਨ ਮਾਝਾ ਕਿਸਾਨ ਸੰਘਰਸ਼ ਕਮੇਟੀ ਨਾਲ ਜੁੜੇ ਕਿਸਾਨਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਦੇ ਹੋਏ ਅੱਜ ਸਵੇਰੇ ਬਿਆਸ-ਸ਼੍ਰੀ ਹਰਿਗੋਬਿੰਦਪੁਰ ਰੋਡ 'ਤੇ ਬਿਆਸ ਦਰਿਆ ਪੁਲ ਨੇੜੇ ਰੋਡ ਜਾਮ ਕਰ ਦਿੱਤਾ ਹੈ।

punjab farmers ਕਿਸਾਨਾਂ ਦਾ ਸਰਕਾਰ ਖਿਲਾਫ ਹੱਲਾ ਬੋਲ, ਰੋਡ ਕੀਤਾ ਜਾਮ

ਕਿਸਾਨਾਂ ਦਾ ਕਹਿਣਾ ਹੈ ਕਿ ਜੋ ਪ੍ਰਾਈਵੇਟ ਸ਼ੂਗਰ ਮਿੱਲਾਂ ਬੰਦ ਪਈਆਂ ਹਨ, ਉਨ੍ਹਾਂ ਨੂੰ ਚਾਲੂ ਕੀਤਾ ਜਾਵੇ ਅਤੇ ਗੰਨੇ ਦਾ ਰੇਟ 350 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਰੱਖੀ। ਨਾਲ ਹੀ ਕਿਸਾਨਾਂ ਦਾ ਇਹ ਵੀ ਕਹਿਣਾ ਕਿ ਗੰਨੇ ਦੀ ਬਕਾਇਆ ਰਾਸ਼ੀ ਵਾਪਸ ਕੀਤੀ ਜਾਵੇ।

farmer protest ਕਿਸਾਨਾਂ ਦਾ ਸਰਕਾਰ ਖਿਲਾਫ ਹੱਲਾ ਬੋਲ, ਰੋਡ ਕੀਤਾ ਜਾਮ

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸ਼ੂਗਰ ਮਿੱਲਾਂ ਨੂੰ ਨਾ ਚਲਾਉਣ ਕਰਕੇ ਸਥਾਨਕ ਕਿਸਾਨਾਂ 'ਚ ਕਾਫੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਦੇ ਪ੍ਰਤੀ ਕੋਈ ਐਕਸ਼ਨ ਨਹੀਂ ਲੈਂਦੀ ਤਾਂ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਰੋਡ ਜਾਮ ਹੋਣ ਕਰਕੇ ਅੰਮ੍ਰਿਤਸਰ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

-PTC News

Related Post