Thu, Mar 12, 2026
Whatsapp

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

Reported by:  PTC News Desk  Edited by:  Jasmeet Singh -- February 16th 2023 04:20 PM
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 16 ਫ਼ਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਗਿਆਨੀ ਬਲਜੀਤ ਸਿੰਘ ਨੇ ਸੰਗਤ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਦਾ ਸਾਰਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ। ਗਿਆਨੀ ਬਲਜੀਤ ਸਿੰਘ ਨੇ ਸਿੱਖ ਬੀਬੀਆਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਸੇਧਾਂ ਅਨੁਸਾਰ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਿਜੈ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਇਕਬਾਲ ਸਿੰਘ, ਬਲਦੇਵ ਸਿੰਘ ਖੈਰਾਬਾਦ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਹਾਜ਼ਰ ਸੀ।


- PTC NEWS

Top News view more...

Latest News view more...

PTC NETWORK
PTC NETWORK