ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਅਮਰੀਕਾ ਵੱਲੋਂ ਸ਼੍ਰੋਮਣੀ ਕਮੇਟੀ ਦੀ ਬਿਹਤਰ ਕਾਰਗੁਜ਼ਾਰੀ ਲਈ ਬੀਬੀ ਜਗੀਰ ਕੌਰ ਨੂੰ ਕੀਤਾ ਸਨਮਾਨਿਤ

By  Riya Bawa November 5th 2021 10:12 AM -- Updated: November 5th 2021 10:25 AM

ਅੰਮ੍ਰਿਤਸਰ: ਵਿਸ਼ਵ ਪੱਧਰੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਾਵਨ ਭਲਾਈ ਲਈ ਬੇਹਤਰ ਸੇਵਾਵਾਂ ਦੇ ਬਦਲੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਨੁਮਾਇੰਦਿਆਂ ਨੇ ਇਹ ਸਨਮਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜ ਕੇ ਸਿੱਖ ਸੰਸਥਾ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਿੱਤਾ।

ਆਰਗਨਾਈਜੇਸ਼ਨ ਦੇ ਸੰਸਥਾਪਕ ਤੇ ਪ੍ਰਧਾਨ ਡਾ. ਜੀ.ਡੀ. ਸਿੰਘ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸਿੱਖੀ ਪ੍ਰਚਾਰ ਦੇ ਨਾਲ-ਨਾਲ ਮਾਨਵ ਭਲਾਈ ਵੀ ਜ਼ਿਕਰਯੋਗ ਸੇਵਾਵਾਂ ਹਨ ਅਤੇ ਇਹ ਸਿੱਖ ਮਸਲਿਆਂ ਦੀ ਪੈਰਵਾਈ ਲਈ ਵੀ ਹਮੇਸ਼ਾ ਅੱਗੇ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਜ਼ਿਕਰਯੋਗ ਸੇਵਾਵਾਂ ਬਦਲੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕਰਕੇ ਖੁਸ਼ੀ ਮਹਿਸੂਸ ਕਰ ਰਹੀ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਮਾਜ ਦੀ ਬੇਹਤਰੀ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿੰਦੀ ਹੈ ਅਤੇ ਇਸ ਦੀਆਂ ਸੇਵਾਵਾਂ ਬਦਲੇ ਵੱਖ-ਵੱਖ ਸੰਸਥਾਵਾਂ ਪ੍ਰਸ਼ੰਸਾ ਕਰਦੀਆਂ ਹਨ। ਇਸੇ ਤਹਿਤ ਹੀ ਸੰਸਥਾ ਵਰਲਡ ਪੀਸ ਡਿਪਲੋਮੈਸੀ ਆਰਗਨਾਈਜੇਸ਼ਨ ਅਮਰੀਕਾ ਵੱਲੋਂ ਮੈਡਲ ਅਤੇ ਸਨਮਾਨ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿੱਖ ਸੰਸਥਾ ਵੱਲੋਂ ਇਨ੍ਹਾਂ ਦੇ ਧੰਨਵਾਦੀ ਹਾਂ ਅਤੇ ਮਾਨਵ ਭਲਾਈ ਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਾਂ ਪ੍ਰਤੀ ਵਚਨਬੱਧ ਵੀ ਹਾਂ।

-PTC News

Related Post