ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ

By  Shanker Badra August 11th 2020 03:29 PM

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ:ਚੰਡੀਗੜ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਿੰਗ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹਨਾਂ ਸੀਨੀਅਰ ਇਸਤਰੀ ਆਗੂਆਂ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ,ਉਹਨਾਂ ਵਿੱਚ ਬੀਬੀ ਕੁਲਦੀਪ ਕੌਰ ਟੌਹੜਾ ਮੈਂਬਰ ਐਸ.ਜੀ.ਪੀ.ਸੀ, ਬੀਬੀ ਸ਼ਿਵਦੇਵ ਕੌਰ ਨਾਭਾ, ਬੀਬੀ ਪੁਸ਼ਪਿੰਦਰ ਕੌਰ ਮਜਬੂਰ ਦੀਨਾ ਨਗਰ, ਬੀਬੀ ਹਰਪ੍ਰੀਤ ਕੌਰ ਬਰਨਾਲਾ, ਬੀਬੀ ਸੁਰਿੰਦਰ ਕੌਰ ਦਿਆਲ ਲੁਧਿਆਣਾ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਐਸ.ਜੀ.ਪੀ.ਸੀ,

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ

ਬੀਬੀ ਮੰਜੂ ਕੁਰੈਸ਼ੀ ਪਟਿਆਲਾ, ਬੀਬੀ ਸਤਵੰਤ ਕੌਰ ਜੌਹਲ, ਬੀਬੀ ਮਨਦੀਪ ਕੌਰ ਸੰਧੁ ਲੁਧਿਆਣਾ, ਬੀਬੀ ਸੁਖਦੇਵ ਕੌਰ ਸੱਲਾਂ, ਬੀਬੀ ਸਤਿੰਦਰ ਕੌਰ ਬੀਸਲਾ,  ਬੀਬੀ ਪਰਮਜੀਤ ਕੌਰ ਭਗੜਾਣਾ, ਬੀਬੀ ਰਾਜਵਿੰਦਰ ਕੌਰ ਰਾਜੂ ਨੰਗਲ ਸ਼ਾਮਾ ਅਤੇ ਬੀਬੀ ਬਲਜਿੰਦਰ ਕੌਰ ਸੈਦਪੁਰਾ ਮੋਹਾਲੀ ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

-PTCNews

Related Post