ਰੋਪੜ ਦੇ ਪਿੰਡ ਰੋਡ ਮਾਜਰਾ 'ਚ ਗੁਰਦੁਆਰਾ ਸਾਹਿਬ ਅੰਦਰ ਨਾਚ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ
Shanker Badra
October 1st 2021 09:20 AM
ਰੋਪੜ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਪੜ ਦੇ ਪਿੰਡ ਰੋਡ ਮਾਜਰਾ ਵਿਚ ਗੁਰਦੁਆਰਾ ਸਾਹਿਬ ਵਿਖੇ ਇਕ ਵਿਆਹ ਸਮਾਗਮ ਦੌਰਾਨ ਸਿੱਖ ਮਰਯਾਦਾ ਦੀ ਉਲੰਘਣਾ ਕਰਕੇ ਨਚਾਏ ਗਏ ਨਾਚ ਦਾ ਸਖ਼ਤ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ਸਬੰਧੀ ਕਾਰਵਾਈ ਕਰਨ ਲਈ ਅਪੀਲ ਕੀਤੀ ਜਾਵੇਗੀ ਅਤੇ ਐਸਐਸਪੀ ਰੋਪੜ ਨੂੰ ਵੀ ਦਰਖ਼ਾਸਤ ਦੇ ਕੇ ਸਖ਼ਤ ਕਾਰਵਾਈ ਮੰਗੀ ਜਾਵੇਗੀ, ਤਾਂ ਜੋ ਅੱਗੇ ਤੋਂ ਕੋਈ ਗੁਰੂ ਘਰ ਦੀ ਮਰਯਾਦਾ ਦੀ ਤੌਹੀਨ ਨਾ ਕਰੇ।