ਪਿੰਡ ਥੂਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ  

By  Shanker Badra May 17th 2021 04:38 PM

ਅੰਮ੍ਰਿਤਸਰ : ਰਾਜਪੁਰਾ ਨੇੜਲੇ ਪਿੰਡ ਥੂਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਨਰੀਖਣ ਕਰਦੇ ਰਹਿਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ। ਪੜ੍ਹੋ ਹੋਰ ਖ਼ਬਰਾਂ : ਅਮਰੀਕਾ 'ਚ ਕੋਰੋਨਾ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਮਾਸਕ ਪਾਉਣਾ ਜ਼ਰੂਰੀ ਨਹੀਂ [caption id="attachment_498080" align="aligncenter" width="300"]Bibi Jagir Kaur expresses grief over offering of fire Pawan saroop Sri Guru Grantb Sahib Ji ​at village Thuha ਪਿੰਡ ਥੂਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ[/caption] ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਵਾਰ-ਵਾਰ ਅਪੀਲਾਂ ਦੇ ਬਾਵਜੂਦ ਵੀ ਗੁਰਦੁਆਰਾ ਸਾਹਿਬਾਨ ’ਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਪਹਿਲੀ ਜ਼ੁੰਮੇਵਾਰੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ। ਸੰਗਤਾਂ ਨੂੰ ਵੀ ਚਾਹੀਦਾ ਹੈ ਕਿ ਉਹ ਸਮੇਂ-ਸਮੇਂ ਗੁਰਦੁਆਰਾ ਕਮੇਟੀਆਂ ਨੂੰ ਸੁਚੇਤ ਕਰਨ। [caption id="attachment_498083" align="aligncenter" width="300"] ਪਿੰਡ ਥੂਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ[/caption] ਉਨ੍ਹਾਂ ਕਿਹਾ ਕਿ ਰਾਜਪੁਰਾ ਨੇੜਲੇ ਪਿੰਡ ਥੂਹਾ ’ਚ 3 ਪਾਵਨ ਸਰੂਪ ਅਗਨ ਭੇਟ ਹੋਣਾ ਗਹਿਰੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ ਮੌਕੇ ’ਤੇ ਪਹੁੰਚੇ ਹਨ, ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਨ ਭੇਟ ਹੋਏ ਸਰੂਪਾਂ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪਹੁੰਚਾ ਦਿੱਤਾ ਹੈ। [caption id="attachment_498082" align="aligncenter" width="300"]Bibi Jagir Kaur expresses grief over offering of fire Pawan saroop Sri Guru Grantb Sahib Ji ​at village Thuha ਪਿੰਡ ਥੂਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਆਕਸੀਜਨ ਕੰਸਨਟ੍ਰੇਟਰ ਦੀ ਕਾਲਾਬਾਜ਼ਾਰੀ ਕਰਨ ਵਾਲੇ ਨਵਨੀਤ ਕਾਲਰਾ ਨੂੰ ਦਬੋਚਿਆ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸੇ ਤਰ੍ਹਾਂ ਹੀ ਹਲਕਾ ਸ਼ਾਹਕੋਟ ਦੇ ਪਿੰਡ ਤਲਵੰਡੀ ਸੁਲੇਮ ਵਿਖੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਹ ਘਟਨਾ ਵੀ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਾਰਨ ਪੱਖੇ ਤੋਂ ਵਾਪਰੀ ਹੈ। ਜੇਕਰ ਸਮੇਂ ਸਿਰ ਬਿਜਲੀ ਸਰਕਟ ਦਾ ਨਰੀਖਣ ਕੀਤਾ ਹੁੰਦਾ ਤਾਂ ਅਜਿਹਾ ਨਾ ਵਾਪਰਦਾ। -PTCNews

Related Post