ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ

By  Jagroop Kaur March 15th 2021 03:52 PM -- Updated: March 15th 2021 04:16 PM

ਅੰਮ੍ਰਿਤਸਰ, 15 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਮਾਲਵਾ ਖੇਤਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਕੀਤੀ ਜਾ ਰਹੀ ਇਸ ਮੀਟਿੰਗ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਸ਼ਤਾਬਦੀ ਸਮਾਗਮਾਂ ਅਤੇ ਇਸ ਮਹੀਨੇ ਦੇ ਅਖੀਰ ਵਿਚ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਸਬੰਧੀ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ ।SAD leader and SGPC member Dyal Singh Kolianwali dies of cancer

READ MORE : ਹਲਵਾਰਾ ਵਿਖੇ ਕਿਸਾਨ ਸੰਘਰਸ਼ ਨੂੰ ਸਮਰਪਿਤ ਕਵੀ ਦਰਬਾਰ ਵਿੱਚ 14 ਸਿਰਕੱਢ ਕਵੀਆਂ ਨੇ ਲਿਆ ਭਾਗ 

ਉਥੇ ਹੀ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਮਿਤ ਸ਼ੋਕ ਸਭਾ ਦੌਰਾਨ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ।

Read more : ਕੋਰੋਨਾ ਨੂੰ ਲੈਕੇ ਅੰਮ੍ਰਿਤਸਰ ਪ੍ਰਸ਼ਾਸਨ ਸਖ਼ਤ, ਕਿਸੇ ਵੀ ਸਮਾਗਮ ‘ਚ ਜਾਣ ਤੋਂ ਪਹਿਲਾਂ ਟੈਸਟ…

ਇਸ ਸਮੇਂ ਅਰਦਾਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਥੇਦਾਰ ਕਲਿਆਂਵਾਲੀ ਦੇ ਚਲਾਣੇ ਨੂੰ ਪੰਥਕ ਘਾਟਾ ਦੱਸਿਆ। ਉਨ੍ਹਾਂ ਆਖਿਆ ਕਿ ਜਥੇਦਾਰ ਦਿਆਲ ਸਿੰਘ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਸਨ, ਜਿਨ੍ਹਾਂ ਨੇ ਸੰਸਥਾ ਦੀ ਬੇਹਤਰੀ ਲਈ ਕਾਰਜ ਕੀਤੇ। ਉਹ ਲੰਮਾਂ ਸਮਾਂ ਸ਼੍ਰੋਮਣੀ ਕਮੇਟੀ ਦੀ ਉੱਚ ਤਾਕਤੀ ਕਾਰਜਕਾਰਨੀ ਕਮੇਟੀ ਵਿਚ ਵੀ ਸ਼ਾਮਲ ਰਹੇ ਅਤੇ ਪ੍ਰਬੰਧਕੀ ਸੁਧਾਰਾਂ ਸਬੰਧੀ ਵਡਮੁੱਲੀ ਰਾਇ ਦਿੰਦੇ ਰਹੇ।

ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ. ਬਿੱਕਰ ਸਿੰਘ ਚੰਨੂ ਸਾਬਕਾ ਸੀਨੀਅਰ ਮੀਤ ਪ੍ਰਧਾਨ, ਸ. ਗੁਰਤੇਜ ਸਿੰਘ ਢੱਡੇ ਅਤੇ ਸ. ਸੁਖਦਰਸ਼ਨ ਸਿੰਘ ਮਰਾੜ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਵੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸੀਨੀਅਰ ਮੀਤ ਪ੍ਰਧਾਨ ਆਦਿ ਮੌਜੂਦ ਸਨ।

Click here to follow PTC News on Twitter.

Related Post