SGPC ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਪਿਤਾ ਸੁਖਦੇਵ ਸਿੰਘ ਦੇ ਦੇਹਾਂਤ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ 

By  Shanker Badra May 13th 2021 08:53 AM -- Updated: May 13th 2021 08:58 AM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਪਿਤਾ ਸੁਖਦੇਵ ਸਿੰਘ ਝੱਬਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਬੀਬੀ ਜਗੀਰ ਕੌਰ ਨੇ ਸ. ਗੁਰਪ੍ਰੀਤ ਸਿੰਘ ਝੱਬਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਿਤਾ ਦਾ ਤੁਰ ਜਾਣਾ ਅਸਹਿ ਹੁੰਦਾ ਹੈ, ਪਰ ਪਰਮਾਤਮਾ ਦੇ ਭਾਣੇ ਨੂੰ ਟਾਲਿਆ ਨਹੀਂ ਜਾ ਸਕਦਾ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੁਖਦੇਵ ਸਿੰਘ ਝੱਬਰ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।

-PTCNews

Related Post